ਪਰਵਿੰਦਰ ਝੋਟੇ ਦੀ ਮੌਤ ਨੂੰ 10 ਦਿਨ ਹੋ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਦਾ ਪੋਸਟਮਾਰਟਮ ਨਹੀਂ ਕੀਤਾ ਗਿਆ ਤੇ ਹੁਣ ਪੋਸਟਮਾਰਟਮ ਨੂੰ ਲੈ ਕੇ ਉਨ੍ਹਾਂ ਦੀ ਪਤਨੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਅੱਜ ਸਾਡੀ ਕਮੇਟੀ ਦੇ ਨਾਲ ਮੀਟਿੰਗ ਹੋਈ ਹੈ ਤੇ ਮੀਟਿੰਗ ‘ਚ ਪਰਿਵਾਰ ਵੱਲੋਂ ਲਏ ਫੈਸਲੇ ਨੂੰ ਲੈ ਕੇ ਪਰਵਿੰਦਰ ਝੋਟੇ ਦੀ ਪਤਨੀ ਨੇ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ : ਪਰਮਿੰਦਰ ਸਿੰਘ ਝੋਟਾ ਦੇ ਕਾ/ਤਲ ਅਸ਼ਵਨੀ ਕੁਮਾਰ ‘ਤੇ ਵੱਡੀ ਕਾਰਵਾਈ, ਰਜਿਸਟ੍ਰੇਸ਼ਨ ਨੰਬਰ ਕੀਤਾ ਗਿਆ ਰੱਦ
ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਕੌਮੀ ਸ਼ਹੀਦ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ। ਪਰਿਵਾਰ ਤੇ ਕਮੇਟੀ ਵਿਚਾਲੇ ਇਹੀ ਸਹਿਮਤੀ ਬਣੀ ਹੈ ਕਿ ਸਰਕਾਰ ਕੋਲ ਸਾਡੀਆਂ ਮੰਗਾਂ ਜਾਰੀ ਰਹਿਣਗੀਆਂ ਤੇ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਸੀਂ ਇਸੇ ਤਰ੍ਹਾਂ ਡਟੇ ਰਹਾਂਗੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








