ਜਿਵੇਂ-ਜਿਵੇਂ ਪੰਜਾਬ ਚੋਣਾਂ ਨੇੜੇ ਆ ਰਹੀਆਂ ਹਨ, ਕੇਂਦਰੀ ਆਗੂਆਂ ਨੇ ਗੇੜੇ ਮਾਰਨੇ ਸ਼ੁਰੂ ਕਰ ਦਿੱਤੇ ਹਨ। ਰਾਹੁਲ ਗਾਂਧੀ ਵੀ ਜਲਦੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ, ਪਾਰਟੀ ਦੇ ਸੰਗਠਨ ਜਨਰਲ ਸਕੱਤਰ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ।
ਕੇਸੀ ਵੇਣੂਗੋਪਾਲ ਆਪਣੇ ਇੱਕ ਦਿਨ ਦੇ ਦੌਰੇ ਦੌਰਾਨ ਸੰਗਠਨ ਆਗੂਆਂ ਨਾਲ ਮੁਲਾਕਾਤ ਕਰਨਗੇ। ਮੀਟਿੰਗ ਵਿੱਚ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਪਾਰਟੀ ਸੂਤਰਾਂ ਮੁਤਾਬਕ ਕੇਸੀ ਵੇਣੂਗੋਪਾਲ ਸੂਬਾਈ ਅਧਿਕਾਰੀਆਂ, ਯੂਥ ਕਾਂਗਰਸ, ਮਹਿਲਾ ਕਾਂਗਰਸ ਅਤੇ ਹੋਰ ਸੰਗਠਨਾਂ ਨਾਲ ਵੀ ਮੁਲਾਕਾਤ ਕਰਨਗੇ।
ਇਹ ਵੀ ਪੜ੍ਹੋ : Diljit Dosanjh ਦੇ ਫੈਨਸ ਲਈ ਖੁਸ਼ਖਬਰੀ, ਦਿੱਲੀ ‘ਚ ਹੋਣ ਵਾਲੇ ਸ਼ੋਅ ਨੂੰ ਮਿਲੀ ਮਨਜ਼ੂਰੀ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਲਗਾਤਾਰ ਦੌਰੇ ਕਰ ਰਹੇ ਹਨ, ਜਿਸ ਨਾਲ ਸਾਰੀਆਂ ਸਿਆਸੀ ਪਾਰਟੀਆਂ ਵਿੱਚ ਹਲਚਲ ਪੈਦਾ ਹੋ ਗਈ ਹੈ। ਅਸਲ ਵਿੱਚ ਰਾਹੁਲ ਗਾਂਧੀ ਸਤੰਬਰ ਵਿੱਚ ਪੰਜਾਬ ਦਾ ਦੌਰਾ ਕਰਨ ਵਾਲੇ ਸਨ, ਪਰ ਕੇਂਦਰੀ ਪ੍ਰੋਗਰਾਮਾਂ ਅਤੇ ਪੰਜਾਬ ਕਾਂਗਰਸ ਦੇ ਅੰਦਰ ਫੇਰਬਦਲ ਕਾਰਨ ਰਾਹੁਲ ਗਾਂਧੀ ਦੇ ਦੌਰੇ ਦਾ ਸ਼ੈਡਿਊਲ ਮੁੜ ਬਦਲਿਆ ਗਿਆ।
ਅਮਿਤ ਸ਼ਾਹ ਦੇ ਦੌਰੇ ਤੋਂ ਬਾਅਦ ਕਾਂਗਰਸ ਵੀ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਪ੍ਰਬੰਧ ਜਲਦੀ ਤੋਂ ਜਲਦੀ ਕਰਨ ਲਈ ਉਤਸੁਕ ਹੈ। ਕੇਸੀ ਵੇਣੂਗੋਪਾਲ ਉਸ ਦੌਰੇ ਦੇ ਸ਼ਡਿਊਲ ਅਤੇ ਪ੍ਰੋਗਰਾਮਾਂ ਨੂੰ ਅੰਤਿਮ ਰੂਪ ਦੇਣ ਲਈ ਚੰਡੀਗੜ੍ਹ ਦਾ ਆਉਣਗੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








