ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿੱਚ ਚੌਥੇ ਗੁਰੂ, ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ਵਿਸ਼ੇਸ਼ ਕੀਰਤਨ ਦਰਬਾਰ, ਨਗਰ ਕੀਰਤਨ ਅਤੇ ਬ੍ਰਹਮ ਉਤਸਵ ਆਯੋਜਿਤ ਕੀਤੇ ਜਾਣਗੇ। ਰਾਤ ਨੂੰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਇੱਕ ਮੁੱਖ ਆਕਰਸ਼ਣ ਹੋਵੇਗੀ।

ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਹਰ ਸਾਲ ਵਾਂਗ, ਜਨਮ ਦਿਹਾੜਾ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। 25 ਅਤੇ 26 ਅਕਤੂਬਰ ਨੂੰ ਸੋਦਰ ਪਾਠ ਦੀ ਸਮਾਪਤੀ ਤੋਂ ਬਾਅਦ ਕੀਰਤਨ ਦਰਬਾਰ ਆਯੋਜਿਤ ਕੀਤੇ ਜਾਣਗੇ, ਜਿਸ ਵਿੱਚ ਰਾਗ ਪੜਤਾਲ ਤਹਿਤ ਕੀਰਤਨ ਹੋਵੇਗਾ। ਇਨ੍ਹਾਂ ਵਿਚ ਸ਼ਾਮ 7 ਵਜੇ ਤੋਂ 1 ਵਜੇ ਤੱਕ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੇ ਪ੍ਰਸਿੱਧ ਕੀਰਤਨੀਏ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕਰਨਗੇ।
26 ਅਕਤੂਬਰ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇੱਕ ਵਿਸ਼ੇਸ਼ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ। ਸੰਗਤ ਨੂੰ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਹਾਜ਼ਰ ਹੋਣ ਦੀ ਅਪੀਲ ਕੀਤੀ ਜਾਂਦੀ ਹੈ।
27 ਅਕਤੂਬਰ ਨੂੰ ਪ੍ਰਕਾਸ਼ ਪੁਰਬ ਦੇ ਮੁੱਖ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਾਬਾ ਦੀਪ ਸਿੰਘ ਜੀ ਵਾਲੇ ਸਰੂਪ ਦਾ ਪ੍ਰਕਾਸ਼ ਕੀਤਾ ਜਾਵੇਗਾ। ਸ੍ਰੀ ਦਰਬਾਰ ਸਾਹਿਬ ਤੇ ਬਾਬਾ ਅਟਲ ਰਾਏ ਜੀ ਵਿਚ ਅਲੌਕਿਕ ਜਲੌ ਸਜਾਏ ਜਾਣਗੇ। ਰਾਤ ਵੇਲੇ ਦੀਪਮਾਲਾ ਤੇ ਸ਼ਾਨਦਾਰ ਆਤਿਸ਼ਬਾਜ਼ੀ ਹੋਵੇਗੀ।
ਇਸ ਦਿਨ ਰਾਤ ਦੇ ਦੀਵਾਨ ਵਿਚ ਭਾਈ ਜਸਬੀਰ ਸਿੰਘ ਖੰਨੇ ਵਾਲੇ ਅਤੇ ਭਾਈ ਸਾਹਿਬ ਭਾਈ ਇੰਦਰਪਾਲ ਸਿੰਘ ਵਿਸ਼ੇਸ਼ ਰੂਪ ਨਾਲ ਹਾਜ਼ਰੀ ਭਰਨਗੇ। ਇਸ ਤੋਂ ਇਲਾਵਾ 25 ਅਕਤੂਬਰ ਤੋਂ 9 ਨਵੰਬਰ ਤੱਕ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਵਿਚ ਅੰਮ੍ਰਿਤ ਵੇਲੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖਵਾਕ ਤੇ ਗੁਰਮਤਿ ਵਿਚਾਰਾਂ ਦਾ ਪ੍ਰਵਾਹ ਜਾਰੀ ਰਹੇਗਾ।
ਇਹ ਵੀ ਪੜ੍ਹੋ : ਲੁਧਿਆਣਾ ’ਚ ਰੂਹ ਕੰਬਾਊ ਵਾ/ਰਦਾ/ਤ, ਘਰ ‘ਚ ਵੜ ਕੇ ਬੰਦੇ ਦਾ ਗੁੱਟ ਤੋਂ ਵੱ/ਢਿਆ ਹੱਥ
ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਣੇ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਹਿੱਸਾ ਲੈਣ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਵਧਾਈਆਂ ਸਾਂਝੀਆਂ ਕਰਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








