ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁਦ ਉਨ੍ਹਾਂ ਨੂੰ ਪਾਰਟੀ ਜੁਆਇਨ ਕਰਵਾਈ। ਸੁਖਬੀਰ ਬਾਦਲ ਨੇ ਕਿਹਾ ਕਿ ਰਮਿੰਦਰ ਸਿੰਘ ਆਵਲਾ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸਵਾਗਤ ਕਰਨਾ ਖੁਸ਼ੀ ਦੀ ਗੱਲ ਹੈ।

ਉਨ੍ਹਾਂ ਅੱਗੇ ਕਿਹਾ ਕਿ ਜਲਾਲਾਬਾਦ ਨੇ ਮੈਨੂੰ ਇੱਥੇ ਤਿੰਨ ਵਾਰ ਸੇਵਾ ਕਰਨ ਦਾ ਮੌਕਾ ਦਿੱਤਾ। ਇਹ ਉਹ ਹਲਕਾ ਵੀ ਹੈ ਜਿਸ ਨੇ ਅਕਾਲੀ ਸਰਕਾਰਾਂ ਦੌਰਾਨ ਕ੍ਰਾਂਤੀਕਾਰੀ ਵਿਕਾਸ ਦੇਖਿਆ ਹੈ। ਹੁਣ ਆਵਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ, ਮੈਨੂੰ ਪੂਰਾ ਭਰੋਸਾ ਹੈ ਕਿ ਉਹ ਇਸ ਹਲਕੇ ਦੇ ਨਾਲ-ਨਾਲ ਪੂਰੇ ਸਰਹੱਦੀ ਖੇਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਆਪਣਾ ਪੂਰਾ ਯੋਗਦਾਨ ਪਾਉਣਗੇ, ਤਾਂ ਜੋ 2027 ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਈ ਜਾ ਸਕੇ।
ਇਹ ਵੀ ਪੜ੍ਹੋ : ਸ਼ੰਭੂ ਰੇਲਵੇ ਬ/ਲਾ/ਸ/ਟ ਮਾਮਲਾ : NIA ਨੇ 6 ਮੁਲਜ਼ਮਾਂ ਖਿਲਾਫ਼ ਦਾਖਲ ਕੀਤੀ ਚਾਰਜਸ਼ੀਟ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








