ਰਮਿੰਦਰ ਆਵਲਾ ਦੇ ਕਾਂਗਰਸ ਛੱਡਣ ‘ਤੇ CM ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਕਾਂਗਰਸ ਦਾ ਇੱਕ ਗੋਲ ਹੋਇਆ ਹੈ। ਪਰਗਟ ਸਿੰਘ ਹਾਕੀ ਦੇ ਕਪਤਾਨ ਰਹਿ ਚੁਕੇ ਨੇ ਤੇ ਉਹ ਗੋਲ ਕਰ ਸਕਦੇ ਹਨ ਪਰ ਉਹ ਗੋਲ ਤਾਂ ਹੀ ਕਰਨਗੇ ਜੇ ਨਾਲ ਦੇ ਬੰਦੇ ਉਨ੍ਹਾਂ ਨੂੰ ਪਾਸ ਦੇਣਗੇ।
ਦੱਸ ਦੇਈਏ ਕਿ ਕਾਂਗਰਸੀ ਆਗੂ ਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਉਨ੍ਹਾਂ ਕਿਹਾ ਕਿ ਰਮਿੰਦਰ ਸਿੰਘ ਆਵਲਾ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਸਵਾਗਤ ਕਰਨਾ ਖੁਸ਼ੀ ਦੀ ਗੱਲ ਹੈ।
ਉਨ੍ਹਾਂ ਅੱਗੇ ਕਿਹਾ ਕਿ ਜਲਾਲਾਬਾਦ ਨੇ ਮੈਨੂੰ ਇੱਥੇ ਤਿੰਨ ਵਾਰ ਸੇਵਾ ਕਰਨ ਦਾ ਮੌਕਾ ਦਿੱਤਾ। ਇਹ ਉਹ ਹਲਕਾ ਵੀ ਹੈ ਜਿਸ ਨੇ ਅਕਾਲੀ ਸਰਕਾਰਾਂ ਦੌਰਾਨ ਕ੍ਰਾਂਤੀਕਾਰੀ ਵਿਕਾਸ ਦੇਖਿਆ ਹੈ। ਹੁਣ ਆਵਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ, ਮੈਨੂੰ ਪੂਰਾ ਭਰੋਸਾ ਹੈ ਕਿ ਉਹ ਇਸ ਹਲਕੇ ਦੇ ਨਾਲ-ਨਾਲ ਪੂਰੇ ਸਰਹੱਦੀ ਖੇਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਆਪਣਾ ਪੂਰਾ ਯੋਗਦਾਨ ਪਾਉਣਗੇ, ਤਾਂ ਜੋ 2027 ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਈ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








