ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਬੈਠਕ ਵਿਚ ਵੱਡਾ ਫੈਸਲਾ ਲਆ ਗਿਆ ਹੈ। ਪ੍ਰੈਗਾਬਲਿਨ,ਟਰਾਮਾਡੋਲ ਸਾਈਕੋਟ੍ਰੋਪਿਕ ਤੇ ਨਾਰਕੋਟਿਕ ਦਵਾਈਆਂ ਦੀ ਵਿਕਰੀ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ ਜਿਸ ਵਿਚ ਕੈਮਿਸਟਾਂ ਵੱਲੋਂ ਸਾਰਾ ਸਟਾਕ ਹੋਲਸੇਲਰਾਂ ਤੇ ਕੰਪਨੀਆਂ ਨੂੰ ਵਾਪਸ ਕਰਨ ਦੀ ਗੱਲ ਕਹੀ ਗਈ ਹੈ।
ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਦੱਸਿਆ ਕਿ ਆਨਲਾਈਨ ਬੈਠਕ ਵਿਚ 23 ਜ਼ਿਲ੍ਹਿਆਂ ਦੇ ਅਧਿਕਾਰੀ ਸ਼ਾਮਲ ਹੋਏ ਸਨ। ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਗਈ ਹੈ ਕਿ ਮਰੀਜ਼ਾਂ ਨੂੰ ਇਹ ਦਵਾਈਆਂ ਉਪਲਬਧ ਕਰਾਉਣ ਲਈ ਕਿਸੇ ਹੋਰ ਬਦਲ ਦੀ ਵਿਵਸਥਾ ਕੀਤੀ ਜਾਵੇ। ਐਸੋਸੀਏਸ਼ਨ ਦੀ ਮੀਟਿੰਗ ਵਿਚ ਕਿਹਾ ਗਿਆ ਕਿ ਪੰਜਾਬ ਦੇ ਸਾਰੇ 30 ਹਜ਼ਾਰ ਦਵਾਈ ਕਾਰੋਬਾਰੀਆਂ ਨੂੰ ਸ਼ੱਕ ਦੀ ਨਜ਼ਰ ਨਾਲ ਦੇਖੇ ਜਾਣ ਨਾਲ ਉਨ੍ਹਾਂ ਦਾ ਮਨੋਬਲ ਡਿੱਗਿਆ ਹੈ।
ਇਹ ਵੀ ਪੜ੍ਹੋ : ਅੱਜ ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਮੰਥਨ, KC ਵੇਣੂਗੋਪਾਲ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਕਰਨਗੇ ਮੀਟਿੰਗਾਂ
ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਉਹ ਪ੍ਰਤੀਬੰਧਿਤ ਤੇ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਪੂਰੀ ਤਰ੍ਹਾਂ ਖਿਲਾਫ ਹਨ। ਐਸੋਸੀਏਸ਼ਨ ਈਮਾਨਦਾਰੀ ਨਾਲ ਕੰਮ ਕਰਨ ਵਾਲੇ ਵਪਾਰੀਆਂ ਦੇ ਨਾਲ ਖੜ੍ਹੀ ਹੈ। ਕਾਰੋਬਾਰੀਆਂ ਨੇ ਕਿਹਾ ਕਿ ਇਸ ਦੇ ਬਾਅਦ ਸਿਹਤ ਵਿਭਾਗ ਤੇ ਪੁਲਿਸ ਵੱਲੋਂ ਸੂਬੇਦੇ ਲਗਭਗ 30,000 ਦਵਾਈ ਵਿਕ੍ਰੇਤਾਵਾਂ ਦਾ ਮਨੋਬਲ ਡਿੱਗਿਆ ਹੈ। ਹਰ ਕੈਮਿਸਟ ਨੂੰ ਸ਼ੱਕ ਦੇ ਘੇਰੇ ਵਿਚ ਰੱਖ ਕੇ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪ੍ਰਧਾਨ ਦੁੱਗਲ ਨੇ ਕਿਹਾ ਕਿ ਐਸੋਸੀਏਸ਼ਨ ਦਾ ਉਦੇਸ਼ ਕਿਸੇ ਮਰੀਜ਼ ਨੂੰ ਪ੍ਰੇਸ਼ਾਨ ਕਰਨਾ ਨਹੀਂ ਹੈ ਸਗੋਂ ਦਵਾਈ ਵੇਚਣ ਵਾਲਿਆਂ ਨੂੰ ਸ਼ੱਕ ਦੀ ਨਜ਼ਰ ਨਾਲ ਦੇਖੇ ਜਾਣ ਕਰਕੇ ਇਹ ਫੈਸਲਾ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








