ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਚ ਆਯੋਜਿਤ ਪ੍ਰੋਗਰਾਮ ਵਿਚ ਪਹੁੰਚੇ ਹੋਏ ਸਨ। ਇਥੇ ਉਨ੍ਹਾਂ ਵੱਲੋਂ 100 ਨਵੀਆਂ ਮਿੰਨੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮਗਰੋਂ ਪਰਵਿੰਦਰ ਸਿੰਘ ਝੋਟਾ ਮਾਮਲੇ ਨੂੰ ਲੈ ਕੇ ਉਨ੍ਹਾਂ ਵੱਲੋਂ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਮਾਜਿਕ ਵਰਕਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਪੂਰੀ ਲਗਨ ਨਾਲ ਨਿਭਾਈ ਹੈ ਤੇ ਹੁਣ ਪਰਿਵਾਰ ਤੇ ਕਮੇਟੀ ਹੀ ਫੈਸਲਾ ਲਵੇਗੀ। ਇਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸੰਵੇਦਨਸ਼ੀਲ ਮੁੱਦੇ ‘ਤੇ ਸਰਕਾਰ ਦਾ ਰੁਖ਼ ਸਪੱਸ਼ਟ ਕੀਤਾ।
ਇਹ ਵੀ ਪੜ੍ਹੋ : ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਲਿਆ ਫੈਸਲਾ, ਪ੍ਰੈਗਾਬਲਿਨ ਸਣੇ ਕੁਝ ਦਵਾਈਆਂ ਦੀ ਵਿਕਰੀ ‘ਤੇ ਲਗਾਈ ਰੋਕ
ਮੋਗਾ ਫਾਇਰਿੰਗ ਮਾਮਲੇ ‘ਤੇ CM ਭਗਵੰਤ ਮਾਨ ਬੋਲੇ ਕਿ ਫਾਇਰਿੰਗ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। DGP ਨੂੰ ਮਾਮਲੇ ਸਬੰਧੀ ਆਦੇਸ਼ ਦੇ ਦਿੱਤੇ ਗਏ ਹਨ ਤੇ ਜੋ ਵੀ ਦੋਸ਼ੀ ਹੈ ਉਸਨੂੰ ਸਖਤ ਤੋਂ ਸਖਤ ਸਜ਼ਾ ਮਿਲੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








