ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦਾ ਅੱਜ ਆਖਰੀ ਦਿਨ ਹੰਗਾਮੇ ਭਰਿਆ ਰਿਹਾ। ਅੱਜ ਸੈਸ਼ਨ ਵਿੱਚ ਪੰਜਾਬ ਦੇ ਪਾਣੀਆਂ ਅਤੇ ਯਮੁਨਾ ਨਦੀ ਵਿੱਚੋਂ ਪੰਜਾਬ ਦੇ ਹਿੱਸੇ ਨੂੰ ਲੈ ਕੇ ਅਹਿਮ ਮਤੇ ਪੇਸ਼ ਕੀਤੇ ਗਏ ਹਨ। ਇਸ ਦੇ ਨਾਲ ਹੀ ਵਿਧਾਨ ਸਭਾ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦਾ ਮੁੱਦਾ ਵੀ ਚੁੱਕਿਆ ਗਿਆ।
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਮਤੇ ਪੇਸ਼ ਕਰਦੇ ਹੋਏ ਕਿਹਾ ਕਿ ਪੰਜਾਬ ਨੂੰ ਯਮੁਨਾ ਨਦੀ ਦੇ ਪਾਣੀ ਵਿਚੋਂ ਪੰਜਾਬ ਦਾ ਬਣਦਾ ਹਿੱਸਾ ਮਿਲਣਾ ਚਾਹੀਦਾ ਹੈ। ਯਮੁਨਾ ਦੇ ਪਾਣੀ ‘ਤੇ ਪੰਜਾਬ ਦਾ ਹੱਕ ਹੈ ਅਤੇ ਪੰਜਾਬ ਨੂੰ ਯਮੁਨਾ ਦੇ ਪਾਣੀ ‘ਤੇ ਦਾਅਵਾ ਕਰਨ ਦਾ ਅਧਿਕਾਰ ਹੈ। ਇਸ ਲਈ ਯਮੁਨਾ ਦੇ ਪਾਣੀ ਵਿੱਚ ਪੰਜਾਬ ਦਾ ਜਾਇਜ਼ ਹਿੱਸਾ ਦਿੱਤਾ ਜਾਵੇ। ਮੰਤਰੀ ਗੋਇਲ ਨੇ ਕੇਂਦਰ ਕੋਲ ਪੈਂਡਿੰਗ ਸ਼ਿਕਾਇਤ ‘ਤੇ ਜਲਦੀ ਫੈਸਲੇ ਕਰਨ ਅਤੇ ਯਮੁਨਾ ਦੇ ਪਾਣੀ ਲਈ ਟ੍ਰਿਬਿਊਨਲ ਬਣਾਉਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਕ/ਤਲ ਮਾਮਲਾ : ਮੁਲਜ਼ਮ ਅਸ਼ਵਨੀ ਦੀ ਪਤਨੀ ਨੂੰ CBI ਕੋਰਟ ਨੇ ਨਿਆਇਕ ਹਿਰਾਸਤ ‘ਚ ਭੇਜਿਆ
ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਨੂੰ ਲੈ ਕੇ ਪਤਾ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ, ਸਿੱਖ ਸੰਗਤ ਦੇ ਮਨਾਂ ‘ਚ ਸਰਹੱਦ ਦੇ ਦੂਜੇ ਪਾਸੇ ਰਹਿ ਗਏ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਤਾਂਘ ਹੈ ਜੋ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਰੁਕਾਵਟਾਂ ਕਾਰਨ ਪ੍ਰਭਾਵਿਤ ਹੋ ਰਹੀ ਹੈ, ਇਸ ਲਈ ਕੇਂਦਰ ਸਰਕਾਰ ਲਾਂਘੇ ਨੂੰ ਦੁਬਾਰਾ ਖੋਲ੍ਹੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








