ਤਰਨਤਾਰਨ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਨੇ ਗੋਇੰਦਵਾਲ ਸਾਹਿਬ ਇਲਾਕੇ ਵਿੱਚ ਫਿਰੌਤੀ ਨਾਲ ਸਬੰਧਤ ਕਈ ਘਟਨਾਵਾਂ ਵਿੱਚ ਸ਼ਾਮਲ ਦੋ ਬਦਨਾਮ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਕਾਬਲੇ ਦੌਰਾਨ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਸ਼ੱਕੀ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ 27 ਅਕਤੂਬਰ, 2026 ਨੂੰ ਇੱਕ ਪੁਲਿਸ ਟੀਮ ਗਸ਼ਤ ਕਰ ਰਹੀ ਸੀ ਅਤੇ ਇਲਾਕੇ ਦੀ ਜਾਂਚ ਕਰ ਰਹੀ ਸੀ। ਬਿਨਾਂ ਰਜਿਸਟ੍ਰੇਸ਼ਨ ਨੰਬਰ ਦੇ ਮੋਟਰਸਾਈਕਲ ‘ਤੇ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪੁਲਿਸ ਨੂੰ ਦੇਖ ਕੇ, ਮੋਟਰਸਾਈਕਲ ਸਵਾਰ ਨੌਜਵਾਨ ਨੇ ਪੁਲਿਸ ਟੀਮ ‘ਤੇ ਸਿੱਧੀ ਗੋਲੀਬਾਰੀ ਕਰ ਦਿੱਤੀ।

ਪੁਲਿਸ ਨੇ ਤੁਰੰਤ ਸੈਲਫ-ਡਿਫੈਂਸ ਵਿੱਚ ਜਵਾਬੀ ਗੋਲੀਬਾਰੀ ਕੀਤੀ, ਜਿਸ ਵਿੱਚ ਦੋਸ਼ੀ ਵਿਸ਼ਵਾਸ ਸਿੰਘ ਉਰਫ ਬੂਟਾ ਪੁੱਤਰ ਲਖਬੀਰ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਉਹ ਜ਼ਮੀਨ ‘ਤੇ ਡਿੱਗ ਗਿਆ। ਪੁਲਿਸ ਨੇ ਵੀ ਤੇਜ਼ੀ ਨਾਲ ਕਾਰਵਾਈ ਕੀਤੀ ਅਤੇ ਉਸ ਦੇ ਸਾਥੀ ਗੁਰਜਸ਼ਨ ਸਿੰਘ ਉਰਫ ਜਸ਼ਨ ਪੁੱਤਰ ਮੁਖਤਿਆਰ ਸਿੰਘ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਇੱਕ PX-5 ਪਿਸਤੌਲ, ਪੰਜ ਕਾਰਤੂਸ (ਤਿੰਨ ਫਾਇਰ ਕੀਤੇ ਅਤੇ ਦੋ ਜ਼ਿੰਦਾ), ਇੱਕ ਮੋਬਾਈਲ ਫੋਨ ਅਤੇ ਇੱਕ ਬਿਨਾਂ ਨੰਬਰ ਪਲੇਟ ਵਾਲਾ ਮੋਟਰਸਾਈਕਲ ਬਰਾਮਦ ਕੀਤਾ ਹੈ। ਜ਼ਖਮੀ ਦੋਸ਼ੀ ਵਿਸ਼ਵਾਸ ਸਿੰਘ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਤੁਰੰਤ ਸਰਕਾਰੀ ਹਸਪਤਾਲ ਤਰਨਤਾਰਨ ਵਿੱਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਦੋਵੇਂ ਦੋਸ਼ੀ ਗੋਇੰਦਵਾਲ ਸਾਹਿਬ ਵਿੱਚ ਜਬਰਦਸਤੀ ਅਤੇ ਗੋਲੀਬਾਰੀ ਦੀਆਂ ਤਿੰਨ ਵੱਖ-ਵੱਖ ਘਟਨਾਵਾਂ ਵਿੱਚ ਸ਼ਾਮਲ ਸਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








