ਤਰਨ ਤਾਰਨ ਦੇ ਪਿੰਡ ਆਸਲ ਉਤਾੜ ਤੋਂ ਖਬਰ ਸਾਹਮਣੇ ਆਈ ਹੈ ਜਿਥੇ ਦਿਨ-ਦਿਹਾੜੇ ਫਾਇਰਿੰਗ ਹੋਈ ਹੈ। ਥਾਰ ਸਵਾਰ ਨੌਜਵਾਨਾਂ ਨੇ ਕਾਰ ਸਵਾਰ ਨੌਜਵਾਨਾਂ ‘ਤੇ ਗੋਲੀਆਂ ਚਲਾਈਆਂ ਹਨ। ਬਦਮਾਸ਼ ਹੋਣ ਦੇ ਭੁਲੇਖੇ ਕਰਕੇ ਇਹ ਫਾਇਰਿੰਗ ਕੀਤੀ ਦੱਸੀ ਜਾ ਰਹੀ ਹੈ। ਫਾਇਰਿੰਗ ਦੌਰਾਨ 1 ਨੌਜਵਾਨ ਦੀ ਮੌਤ ਹੋਈ ਹੈ ਜਦੋਂ ਕਿ 2 ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ।
ਪੁਲਿਸ ਨੇ ਦੱਸਿਆ ਕ SHO ਖੇਮਕਰਨ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਤਰਨਤਾਰਨ ਵਿਚ ਫਾਇਰਿੰਗ ਹੋਈ ਹੈ। ਜਾਂਚ ਵਿਚ ਸਾਹਮਣੇ ਆਇਆ ਕਿ ਥਾਰ ਵਿਚ ਸਵਾਰ 2 ਨੌਜਵਾਨਾਂ ਵੱਲੋਂ ਡਸਟਰ ਵਿਚ ਸਵਾਰ 3 ਨੌਜਵਾਨਾਂ ‘ਤੇ ਗੋਲੀਆਂ ਚਲਾਈਆਂ ਗਈਆਂ। ਇਸ ਪੂਰੀ ਵਾਰਦਾਤ ਵਿਚ ਗੁਰਸੇਵਕ ਸਿੰਘ ਦੀ ਮੌਤ ਹੋ ਗਈ ਹੈ ਜਦੋਂ ਕਿ 2 ਨੌਜਵਾਨ ਜ਼ਖਮੀ ਹੋਏ ਹਨ। ਗੋਲੀਆਂ ਚਲਾਉਣ ਵਾਲੇ 2 ਸ਼ੂਟਰਾਂ ਦੀ ਪਛਾਣ ਹੋ ਚੁੱਕੀ ਹੈ। ਸ਼ੂਟਰ ਮਨਜੀਤ ਸਿੰਘ ਤੇ ਸੰਦੀਪ ਸਿੰਘ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : ਅਬੋਹਰ ‘ਚ ਡਰੱਗ ਇੰਸਪੈਕਟਰ ਦੀ ਛਾਪੇਮਾਰੀ, ਬਿਨਾਂ ਲਾਇਸੈਂਸ ਰੱਖਿਆ ਦਵਾਈਆਂ ਦਾ ਵੱਡਾ ਜ਼ਖੀਰਾ ਜ਼ਬਤ
ਇਸ ਦੇ ਨਾਲ ਹੀ ਪੁਲਿਸ ਵੱਲੋਂ ਬਿਆਨ ਦਿੱਤਾ ਗਿਆ ਕਿ ਇਸ ਪੂਰੀ ਘਟਨਾ ਵਿਚ ਗੈਂਗਸਟਰ ਦਾ ਕੋਈ ਪਹਿਲੂ ਸ਼ਾਮਲ ਨਹੀਂ ਹੈ। ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। FIR ਦਰਜ ਕੀਤੀ ਗਈ ਹੈ ਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਹਾਲਾਂਕਿ ਪੁਲਿਸ ਅਧਿਕਾਰੀ ਮੌਕੇ ਉਤੇ ਪਹੁੰਚ ਗਏ ਹਨ ਤੇ ਲੋਕਾਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਲੋਕਾਂ ਵਿਚ ਸਹਿਮ ਦਾ ਮਾਹੌਲ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








