ਦਿਲਜੀਤ ਦੁਸਾਂਝ ਦੇ 30 ਅਕਤੂਬਰ ਨੂੰ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਚ ਹੋਣ ਵਾਲੇ ਲਾਈਵ ਕੰਸਰਟ ਤੋਂ ਪਹਿਲਾਂ ਹੀ ਵਿਵਾਦ ਹੋ ਗਿਆ ਹੈ। ਪੰਡਿਤਰਾਓ ਨੇ ਦਿੱਲੀ ਦੇ ਡੀਸੀਪੀਓ ਕੋਲ ਉਨ੍ਹਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਨੇ ਦਿੱਲੀ ਪੁਲਿਸ ਦੇ ਡੀਐੱਸਪੀ ਨੂੰ ਚਿੱਠੀ ਲਿਖੀ ਹੈ।
ਚਿੱਠੀ ਵਿਚ ਉਨ੍ਹਾਂ ਨੇ ਕੰਸਰਟ ਦੌਰਾਨ 3 ਤਰ੍ਹਾਂ ਦੀਆਂ ਗਤੀਵਿਧੀਆਂ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ਵਿਚ ਦਿਲਜੀਤ ਦੁਸਾਂਝ ਦੇ ਗੀਤਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ। ਨਸ਼ੇ ਵਾਲੇ ਗੀਤ ਨਾ ਗਾਉਣ ਦੀ ਮੰਗ ਕੀਤੀ ਗਈ ਹੈ। ਕੰਸਰਟ ’ਚ ਬੱਚਿਆਂ ਦੀ ਐਂਟਰੀ ’ਤੇ ਰੋਕ ਲਾਉਣ ਦੀ ਮੰਗ ਵੀ ਕੀਤੀ ਗਈ ਹੈ ਤੇ ਇਸ ਦੇ ਨਾਲ ਹੀ ਦਿਲਜੀਤ ਨੂੰ ਸੀਨੇ ’ਤੇ ਸਿਲਵਰ ਬੁਲੇਟ ਬੈਲਟ ਪਹਿਨਣ ਤੋਂ ਰੋਕਣ ਦੀ ਮੰਗ ਕੀਤੀ ਗਈ ਹੈ।
ਡਾ. ਪੰਡਿਤਰਾਓ ਧਰੇਨਾਵਰ ਨੇ ਆਪਣੀ ਸ਼ਿਕਾਇਤ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 2019 ਦੇ ਹੁਕਮ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਨੇ ਸ਼ਰਾਬ, ਨਸ਼ੀਲੇ ਪਦਾਰਥਾਂ ਤੇ ਹਿੰਸਾ ਨੂੰ ਬੜ੍ਹਾਵਾ ਦੇਣ ਵਾਲੇ ਗੀਤਾਂ ‘ਤੇ ਰੋਕ ਲਗਾਉਣ ਦੀ ਗੱਲ ਕਹੀ ਹੈ। ਸ਼ਿਕਾਇਤ ਵਿਚ ਨਸ਼ਾ ਮੁਕਤ ਭਾਰਤ ਮੁਹਿੰਮ ਦਾ ਵੀ ਜ਼ਿਕਰ ਕੀਤਾ ਗਿਆ ਹੈ। ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸ਼ਿਕਾਇਤਰਤਾ ਨੇ 120 ਡੇਸਿਬਲ ਤੋਂ ਵੱਧ ਤੇਜ਼ ਆਵਾਜ਼ ਤੇ 5 ਤੋਂ 30 ਹਰਟਜ਼ ਦੀ ਫਲੈਸ਼ਿੰਗ ਲਾਈਟਸ ਦਾ ਵੀ ਜ਼ਿਕਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੰਸਰਟ ਵਿਚ ਇਸ ਤਰ੍ਹਾਂ ਦੇ ਪ੍ਰਭਾਵ ਬੱਚਿਆਂ ਦੀ ਸਿਹਤ ਲਈ ਨੁਕਸਾਨਦੇਹ ਹੋ ਸਕਦੇ ਹਨ।
ਇਹ ਵੀ ਪੜ੍ਹੋ : ਅਬੋਹਰ ‘ਚ ਡਰੱਗ ਇੰਸਪੈਕਟਰ ਦੀ ਛਾਪੇਮਾਰੀ, ਬਿਨਾਂ ਲਾਇਸੈਂਸ ਰੱਖਿਆ ਦਵਾਈਆਂ ਦਾ ਵੱਡਾ ਜ਼ਖੀਰਾ ਜ਼ਬਤ
ਫਿਲਹਾਲ ਸ਼ਿਕਾਇਤਕਰਤਾ ਨੇ ਦਿੱਲੀ ਪੁਲਿਸ ਤੋਂ ਇਨ੍ਹਾਂ ਮੰਗਾਂ ‘ਤੇ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਸ਼ਿਕਾਇਤ ‘ਤੇ ਪੁਲਿਸ ਵੱਲੋਂ ਕੀ ਪ੍ਰਤੀਕਿਰਿਆ ਕੀਤੀ ਗਈ ਹੈ, ਇਸ ਬਾਰੇ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








