ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਪਟੀਸ਼ਨ ਦਾ ਕੇਂਦਰ ਸਰਕਾਰ ਵੱਲੋਂ ਵਿਰੋਧ ਕੀਤਾ ਗਿਆ ਹੈ। ਬੁੱਧਵਾਰ ਨੂੰ ਕੇਂਦਰ ਸਰਕਾਰ ਨੇ ਜਿਥੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ਵਿਰੋਧ ਕੀਤਾ। ਇਸ ਪਟੀਸ਼ਨ ਵਿਚ ਬਲਵੰਤ ਸਿੰਘ ਰਾਜੋਆਣਾ ਨੇ 1995 ਵਿਚ ਪੰਜਾਬ ਦੇ ਸਾਬਕਾ ਸੀਐੱਮ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਜੋ ਫਾਂਸੀ ਦੀ ਸਜ਼ਾ ਮਿਲੀ ਹੋਈ ਹੈ, ਉਸ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਹੋਈ ਹੈ।
ਕੇਂਦਰ ਸਰਕਾਰ ਵੱਲੋਂ ਵਧੀਕ ਸਾਲਿਸਟਰ ਜਨਰਲ ਕੇ. ਐੱਮ ਨਟਰਾਜ ਜੋ ਕਿ ਜਸਟਿਸ ਵਿਕਰਮਨਾਥ ਤੇ ਜਸਟਿਸ ਸੰਦੀਪ ਮਹਿਤਾ ਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ਦੀ ਬੈਂਚ ਨੂੰ ਕਹਿੰਦੇ ਹਨ ਕਿ ਕੇਂਦਰ ਸਰਕਾਰ ਇਸ ਮਾਮਲੇ ਵਿਚ ਆਪਣੀਆਂ ਦਲੀਲਾਂ ਪੇਸ਼ ਕਰੇਗਾ। ਮੈਨੂੰ ਨਹੀਂ ਲੱਗਦਾ ਕਿ ਅਜਿਹੀ ਅਪੀਲ ਸਵੀਕਾਰ ਕੀਤੀ ਜਾ ਸਕਦੀ ਹੈ।’’ ਦੂਜੇ ਪਾਸੇ ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਅਦਾਲਤ ਨੂੰ ਦੱਸਿਆ ਕਿ ਪਟੀਸ਼ਨਰ 30 ਸਾਲਾਂ ਤੋਂ ਹਿਰਾਸਤ ’ਚ ਹੈ ਅਤੇ ਉਸ ਦੀ ਰਹਿਮ ਪਟੀਸ਼ਨ ਹਾਲੇ ਵੀ ਬਕਾਇਆ ਪਈ ਹੈ। ਕੋਈ ਵੀ ਫੈਸਲਾ ਅਜੇ ਨਹੀਂ ਲਿਆ ਗਿਆ ਹੈ। ਸੁਪਰੀਮ ਕੋਰਟ ਵੱਲੋਂ ਮਾਮਲੇ ’ਤੇ 18 ਨਵੰਬਰ ਨੂੰ ਅੱਗੇ ਸੁਣਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਦਿਲਜੀਤ ਦੇ ਦਿੱਲੀ ਕੰਸਰਟ ਖ਼ਿਲਾਫ਼ ਸ਼ਿਕਾਇਤ ਦਰਜ, ਨ/ਸ਼ੇ ਵਾਲੇ ਗੀਤ ਨਾ ਗਾਉਣ ਤੇ ਬੱਚਿਆਂ ਦੀ ਐਂਟਰੀ ’ਤੇ ਰੋਕ ਲਾਉਣ ਦੀ ਮੰਗ
ਹੁਣ ਦੇਖਣਾ ਹੋਵੇਗਾ ਕਿ ਸੁਪਰੀਮ ਕੋਰਟ ਅਗਲੀ ਸੁਣਵਾਈ ਵਿਚ ਕੀ ਰੁਖ਼ ਲੈਂਦੀ ਹੈ। ਰਾਜੋਆਣਾ ਦੀ ਅਪੀਲ 2022 ਤੋਂ ਰਾਸ਼ਟਰਪਤੀ ਦੇ ਕੋਲ ਪੈਂਡਿੰਗ ਹੈ ਤੇ ਇਸ ਵਿਚ ਜਿਹੜੀ ਦੇਰੀ ਹੋ ਰਹੀ ਹੈ ਉਸ ਨੂੰ ਆਧਾਰ ਬਣਾਉਂਦਿਆਂ ਹੀ ਬਲਵੰਤ ਸਿੰਘ ਰਾਜੋਆਣਾ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਦੇਖਣਾ ਹੋਵੇਗਾ ਕਿ ਆਖਿਰਕਾਰ ਅਗਲੀ ਸੁਣਵਾਈ ਵਿਚ ਕੀ ਫੈਸਲਾ ਆਉਂਦਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








