ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਮਹਿਲਾਵਾਂ ਦੀ ਉਡੀਕ ਹੁਣ ਖਤਮ ਹੋ ਗਈ ਹੈ ਤੇ ਬੀਬੀਆਂ ਦੇ ਚਿਹਰੇ ਫਿਰ ਤੋਂ ਖਿੜਣਗੇ। ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ 1 ਨਵੰਬਰ ਨੂੰ ਆਵੇਗੀ ਤੇ ਮਹਿਲਾਵਾਂ ਦੇ ਫੋਨਾਂ ‘ਤੇ ਫਿਰ ਤੋਂ ਟੂੰ-ਟੂੰ ਹੋਵੇਗੀ।
CM ਮਾਨ ਨੇ ਕਿਹਾ ਕਿ ਲੋਕਾਂ ਦਾ ਪੈਸਾ ਹੀ ਲੋਕਾਂ ਨੂੰ ਵਾਪਸ ਦੇ ਰਹੇ ਹਾਂ। ਇਸ ਯੋਜਨਾ ਤਹਿਤ ਮਹਿਲਾਵਾਂ ਦੇ ਖਾਤਿਆਂ ਵਿਚ ਵਿੱਤੀ ਸਹਾਇਤਾ ਦੀ ਕਿਸ਼ਤ ਆਉਣ ਦੀ ਉਮੀਦ ਹੈ। ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਜਨਤਾ ਦੇ ਪੈਸੇ ਨਾਲ ਆਪਣੇ ਖਜ਼ਾਨੇ ਭਰੇ ਜਾਂਦੇ ਸਨ ਜਦੋਂ ਕ ਉਨ੍ਹਾਂ ਦੀ ਸਰਕਾਰ ਆਮ ਲੋਕਾਂ ਦੇ ਕਲਿਆਣ ਤੇ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਜਿਥੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਨੰਬਰ 1 ਸੂਬਾ ਬਣਾਇਆ ਉਥੇ ਹੀ ਖੇਤਾਂ ਵਿਚ ਨਹਿਰੀ ਪਾਣੀ ਵੀ ਪਹੁੰਚਾਇਆ। CM ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਭਰਤੀ ਪ੍ਰਕਿਰਿਆ ਵਿਚ ਸਿਫਾਰਸ਼, ਪੈਸੇ ਤੇ ਸਿਆਸੀ ਪਹੁੰਚ ਦੀ ਬਜਾਏ ਮੈਰਿਟ ਨੂੰ ਪਹਿਲ ਦਿੱਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ 2021 ਵਿਚ 80 ਸੀ, ਜੋ ਹੁਣ ਵਧ ਕੇ 882 ਹੋ ਗਈ ਹੈ।
ਇਹ ਵੀ ਪੜ੍ਹੋ : ਦਿਲਜੀਤ ਦੇ ਦਿੱਲੀ ਕੰਸਰਟ ਖ਼ਿਲਾਫ਼ ਸ਼ਿਕਾਇਤ ਦਰਜ, ਨ/ਸ਼ੇ ਵਾਲੇ ਗੀਤ ਨਾ ਗਾਉਣ ਤੇ ਬੱਚਿਆਂ ਦੀ ਐਂਟਰੀ ’ਤੇ ਰੋਕ ਲਾਉਣ ਦੀ ਮੰਗ
CM ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲਗਭਗ 90 ਫੀਸਦੀ ਪਰਿਵਾਰ ਮੁਫਤ ਬਿਜਲੀ ਦਾ ਫਾਇਦਾ ਲੈ ਰਹੇ ਹਨ। ਬਿਜਲੀ ਬਿਲ ਵਿਚ ਬਚਣ ਵਾਲੀ ਰਕਮ ਦਾ ਇਸਤੇਮਾਲ ਪਰਿਵਾਰ ਬੱਚਿਆਂ ਦੀ ਪੜ੍ਹਾਈ, ਦਵਾਈਆਂ ਤੇ ਹੋਰ ਜ਼ਰੂਰੀ ਖਰਚਿਆਂ ਲਈ ਕਰ ਸਕਦੇ ਹਨ। ਲਗਭਗ 54 ਲੱਖ ਪਰਿਵਾਰਾਂ ਦੇ ਸਿਹਤ ਕਾਰਡ ਬਣਾਏ ਜਾ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








