ਭਾਰਤੀ ਚੋਣ ਕਮਿਸ਼ਨ ਦੇ ਇਕ ਵਫਦ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹਾਵਾਰ ਚੋਣ ਤਿਆਰੀਆਂ ਦੀ ਸਮੀਖਿਆ ਕੀਤੀ। ECI ਵਫਦ ਵਿਚ ਸੀਨੀਅਰ ਉਪ ਚੋਣ ਕਮਿਸ਼ਨਰ ਪਵਨ ਕੁਮਾਰ ਸ਼ਰਮਾ, ਉਪ ਚੋਣ ਕਮਿਸ਼ਨਰ ਭਾਨੂੰ ਪ੍ਰਕਾਸ਼ ਯੇਤਰੂ, ਆਈਟੀ ਸੀਮਾ ਖੰਨਾ ਤੇ ਡਾਇਰੈਕਟੋਰੇਟ ਆਸ਼ੀਸ਼ ਗੋਇਲ ਸ਼ਾਮਲ ਸਨ।
ਬੈਠਕ ਦੌਰਾਨ ਵਫਦ ਨੇ ਸਾਰੇ 23 ਜ਼ਿਲ੍ਹਾਂ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਤੇ ਐੱਸਐੱਸਪੀ ਨਾਲ ਗੱਲਬਾਤ ਕੀਤੀ ਜਿਨ੍ਹਾਂ ਨੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਚੋਣ ਤਿਆਰੀਆਂ ਦੀ ਸਥਿਤੀ ਦਾ ਵਿਸਤ੍ਰਿਤ ਵੇਰਵਾ ਪੇਸ਼ ਕੀਤਾ।
ਇਹ ਵੀ ਪੜ੍ਹੋ : ਕੇਂਦਰ ਵੱਲੋਂ ਰਾਜੋਆਣਾ ਦੀ ਅਪੀਲ ਦਾ ਵਿਰੋਧ, ਸੁਪਰੀਮ ਕੋਰਟ ’ਚ ਮਾਮਲੇ ’ਤੇ 18 ਨਵੰਬਰ ਨੂੰ ਅੱਗੇ ਹੋਵੇਗੀ ਸੁਣਵਾਈ
ਭਾਰਤੀ ਚੋਣ ਕਮਿਸ਼ਨ ਵੱਲੋਂ ਸਮੇਂ ਸਿਰ ਤਮਾਮ ਤਿਆਰੀਆਂ ਪੂਰੀਆਂ ਕਰਨ ਲਈ ਕਿਹਾ ਗਿਆ ਤੇ ਚੋਣ ਪ੍ਰਕ੍ਰਿਆ ਨੂੰ ਪਾਰਦਰਸ਼ੀ ਰੱਖਣ ਦੇ ਵੀ ਆਦੇਸ਼ ਦਿੱਤੇ ਗਏ। ਵਫਦ ਨੂੰ ਭਰੋਸਾ ਦਿਵਾਉਂਦੇ ਹੋਏ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਯਕੀਨੀ ਕਰਨ ਲਈ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਕਰਦੇ ਹੋਏ ਚੋਣ ਸਬੰਧੀ ਸਾਰੇ ਕੰਮਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








