ਦਿਲਜੀਤ ਦੁਸਾਂਝ ਦੇ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਚ ਹੋਣ ਵਾਲੇ ਲਾਈਵ ਕੰਸਰਟ ਤੋਂ ਪਹਿਲਾਂ ਵਿਵਾਦ ਖੜ੍ਹਾ ਹੋ ਗਿਆ ਹੈ। ਦਿੱਲੀ ਬਾਲ ਅਧਿਕਾਰ ਕਮਿਸ਼ਨ ਨੇ ਉਨ੍ਹਾਂ ਦੇ ਗਾਣਿਆਂ ਵਿਚ ਸ਼ਰਾਬ, ਨਸ਼ੀਲੇ ਪਦਾਰਥਾਂ ਦੀ ਸ਼ਿਕਾਇਤ ‘ਤੇ ਨੋਟਿਸ ਲੈਂਦੇ ਹੋਏ ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ।
ਕਮਿਸ਼ਨ ਨੇ ਸ਼ਿਕਾਇਤ ਦੀ ਕਾਪੀ ਪੁਲਿਸ ਨੂੰ ਭੇਜ ਕੇ ਨਿਯਮ ਅਨੁਸਾਰ ਸਹੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੰਡੀਗੜ੍ਹ ਦੇ ਪ੍ਰੋਫੈਸਰ ਡਾ. ਪੰਡਿਤਰਾਓ ਧਰੇਨਾਵਰ ਨੇ 14 ਅਕਤੂਬਰ 2026 ਨੂੰ ਕਮਿਸ਼ਨ ਵਿਚ ਸ਼ਿਕਾਇਤ ਦਰਜ ਕਰਾਈ ਸੀ। ਇਸ ਵਿਚ ਦੋਸ਼ ਲਗਾਇਆ ਗਿਆ ਕਿ ਦਿਲਜੀਤ ਦੁਸਾਂਝ ਦੇ ਕੁਝ ਗਾਣਿਆਂ ਵਿਚ ਸ਼ਰਾਬ, ਡਰੱਗਸ ਤੇ ਹਥਿਆਰਾਂ ਨੂੰ ਬੜ੍ਹਾਵਾ ਦੇਣ ਵਾਲੀਆਂ ਗੱਲਾਂ ਹਨ। ਸ਼ਿਕਾਇਤਕਰਤਾ ਨੇ ਖਦਸ਼ਾ ਪ੍ਰਗਟਾਇਆ ਕਿ ਅਜਿਹੇ ਗਾਣਿਆਂ ਦਾ ਬੱਚਿਆਂ ਦੀ ਮਾਨਸਿਕ ਸਿਹਤ ਤੇ ਵਿਵਹਾਰ ‘ਤੇ ਗਲਤ ਪ੍ਰਭਾਵ ਪੈ ਸਕਦਾ ਹੈ।
ਸ਼ਿਕਾਇਤ ਵਿਚ 30 ਅਕਤੂਬਰ ਨੂੰ JLN ਸਟੇਡੀਅਮ ਵਿਚ ਹੋਣ ਵਾਲੇ ਕੰਸਰਟ ਦੌਰਾਨ ਅਜਿਹੇ ਗਾਣਿਆਂ ਨੂੰ ਗਾਉਣ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ। ਇਸ ਤੋਂ ਇਲਾਵਾ ਕਮਿਸ਼ਨ ਤੋਂ ਇਸ ਸਬੰਧੀ ਐਡਵਾਇਜਰੀ ਜਾਂ ਨੋਟਿਸ ਜਾਰੀ ਕਰਨ ਦੀ ਅਪੀਲ ਵੀ ਕੀਤੀ ਗਈ ਸੀ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ
DCPCR ਦੇ ਪ੍ਰਧਾਨ ਡਾ. ਓਮ ਪ੍ਰਕਾਸ਼ ਵਿਆਸ, ਮੈਂਬਰ ਰਾਹੁਲ ਗੌਤਮ ਤੇ ਸਵਾਤੀ ਗੁਪਤਾ ਦੀ ਬੈਂਚ ਨੇ ਸ਼ਿਕਾਇਤ ‘ਤੇ ਵਿਚਾਰ ਕੀਤਾ। ਇਸ ਦੇ ਬਾਅਦ ਕਮਿਸ਼ਨ ਨੇ ਮਾਮਲੇ ਦੀ ਕਾਪੀ ਦਿੱਲੀ ਪੁਲਿਸ ਕਮਿਸ਼ਨਰ ਨੂੰ ਭੇਜਦੇ ਹੋਏ ਨਿਯਮ ਅਨੁਸਾਰ ਸਹੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਕਮਿਸ਼ਨ ਨੇ ਆਪਣੇ ਹੁਕਮ ਵਿਚ ਕਿਹਾ ਕਿ ਉਹ ਬਾਲ ਅਧਿਕਾਰ ਸੁਰੱਖਿਆ ਅਧਿਨਿਯਮ 2025 ਤਹਿਤ ਗਠਿਤ ਕਾਨੂੰਨੀ ਸੰਸਥਾ ਹੈ। ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਤੇ ਉਨ੍ਹਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਕਰਨ ਵਾਲੇ ਮਾਮਲਿਆਂ ‘ਤੇ ਕਾਰਵਾਈ ਕਰਨਾ ਉਸ ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








