ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ਪਟਾਕਿਆਂ ਦੇ ਗੋਦਾਮ ਵਿੱਚ ਅੱਗ ਲੱਗ ਗਈ। ਗੋਦਾਮ ਦੇ ਅੰਦਰ ਧਮਾਕੇ ਹੋਏ, ਜਿਸ ਕਾਰਨ ਇੱਕ ਕੰਧ ਢਹਿ ਗਈ, ਜਿਸ ਨਾਲ ਇੱਕ ਨੌਜਵਾਨ ਦੱਬ ਗਿਆ। ਮਲਬੇ ਹੇਠ ਦੱਬਣ ਨਾਲ ਉਸ ਦੀ ਮੌਤ ਹੋ ਗਈ। ਅੱਗ ਲੱਗਣ ਮਗਰੋਂ ਪੂਰੇ ਇਲਾਕੇ ਵਿਚ ਧੂੰਏਂ ਦਾ ਗੁਬਾਰ ਫੈਲ ਗਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ।

ਪੁਲਿਸ ਮੁਤਾਬਕ ਅੱਗ ਦੂਜੀ ਮੰਜ਼ਿਲ ‘ਤੇ ਲੱਗੀ, ਜਿੱਥੇ ਇੱਕ ਰਸੋਈ ਵਰਗੇ ਕਮਰੇ ਵਿੱਚ ਪਟਾਕੇ ਰੱਖੇ ਹੋਏ ਸਨ। ਅੱਗ ਲੱਗਣ ਤੋਂ ਬਾਅਦ ਨੌਜਵਾਨ ਗੋਦਾਮ ਦੇ ਅੰਦਰ ਇੱਕ ਕੋਨੇ ‘ਤੇ ਖੜ੍ਹਾ ਸੀ, ਪਰ ਅਚਾਨਕ ਕੰਧ ਉਸ ‘ਤੇ ਡਿੱਗ ਗਈ। ਮ੍ਰਿਤਕ ਦੀ ਪਛਾਣ ਸਾਹਿਲ ਸੱਭਰਵਾਲ (27) ਵਜੋਂ ਹੋਈ ਹੈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਪਟਾਕੇ ਇੱਕ ਰਿਹਾਇਸ਼ੀ ਖੇਤਰ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਸਟੋਰ ਕੀਤੇ ਗਏ ਸਨ।
ਇਹ ਵੀ ਪੜ੍ਹੋ : ਬੇਅਦਬੀ ਕਾਨੂੰਨ ਨੂੰ ਲੈ ਕੇ ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਸਾਹਿਬ ਨੂੰ ਲਿਖਿਆ ਪੱਤਰ, ਐਕਟ ‘ਚ ਸੋਧਾਂ ‘ਤੇ ਵਿਚਾਰ-ਵਟਾਂਦਰੇ ਲਈ ਮੰਗਿਆ ਸਮਾਂ
ਇਸ ਦੌਰਾਨ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ। ਪਟਾਕਾ ਗੋਦਾਮ ਦੇ ਮਾਲਕ ਦਾ ਕਹਿਣਾ ਹੈ ਕਿ ਪਿਛਲੇ ਸਾਲ ਦੇ ਪਟਾਕੇ ਬਚੇ ਹੋਏ ਸਨ ਅਤੇ ਉੱਥੇ ਸਟੋਰ ਕੀਤੇ ਗਏ ਸਨ। ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








