ਜਲੰਧਰ ਵਿੱਚ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਦੋ ਦੋਸਤਾਂ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ਵਿੱਚ ਵਿੱਚ ਤਿੰਨ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਇਹ ਹਾਦਸਾ ਪੁਲਿਸ ਲਾਈਨਾਂ ਨੇੜੇ ਇੱਕ ਫਲਾਈਓਵਰ ‘ਤੇ ਵਾਪਰਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਹਾਦਸੇ ਵਾਲੀ ਥਾਂ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਸਾਰੇ ਨੌਜਵਾਨ ਇੱਕ ਦੋਸਤ ਦੀ ਜਨਮਦਿਨ ਦੀ ਪਾਰਟੀ ਤੋਂ ਵੋਲਕਸਵੈਗਨ ਕਾਰ ਵਿੱਚ ਘਰ ਵਾਪਸ ਆ ਰਹੇ ਸਨ ਜਦੋਂ ਉਨ੍ਹਾਂ ਦੀ ਕਾਰ ਫਲਾਈਓਵਰ ‘ਤੇ ਖੜੀ ਨਗਰ ਨਿਗਮ ਦੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਹਾਦਸੇ ਵਿੱਚ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ ਅਤੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 3 ਜ਼ਖਮੀ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : ਅੱਜ ਚੰਡੀਗੜ੍ਹ ਦੌਰੇ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, 258 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਕਰਨਗੇ ਉਦਘਾਟਨ
ਮ੍ਰਿਤਕਾਂ ਦੀ ਪਛਾਣ ਮਸ਼ਹੂਰ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਸ ਦੇ ਮਾਲਕ ਦਿਨੇਸ਼ ਦੇ ਪੁੱਤਰ ਵਿਦਿਤ ਓਲਕ ਅਤੇ ਪੱਪੀ ਸਵੀਟਸ ਦੇ ਮਾਲਕ ਦੇ ਪੁੱਤਰ ਆਰਵ ਤਲਵਾਰ ਵਜੋਂ ਹੋਈ ਹੈ। ਦੋਵੇਂ 18 ਅਤੇ 19 ਸਾਲ ਦੇ ਸਨ। ਉਨ੍ਹਾਂ ਦੇ ਨਾਲ ਤਿੰਨ ਹੋਰ ਨੌਜਵਾਨ ਸਨ, ਪਰ ਉਨ੍ਹਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੂੰ ਅੱਜ ਸਵੇਰੇ 3 ਵਜੇ ਹਾਦਸੇ ਦੀ ਸੂਚਨਾ ਮਿਲੀ। ਬਾਰਾਂਦਰੀ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








