ਪਠਾਨਕੋਟ ਦੇ ਨਿਊ ਚੱਕੀ ਪੁਲ ਕੋਲ ਬੀਤੀ ਰਾਤ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਟਰੱਕ ਹੇਠਾਂ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਮਨ ਕੁਮਾਰ ਵਾਸੀ ਪਿੰਡ ਰਮਦਾਸ (ਅੰਮ੍ਰਿਤਸਰ) ਵਜੋਂ ਹੋਈ ਹੈ ਜੋ ਐਕਸਾਈਜ਼ ਵਿਭਾਗ ਵਿਚ ਠੇਕੇ ‘ਤੇ ਕੰਮ ਕਰਦਾ ਸੀ।
ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹਿਮਾਚਲ ਵੱਲੋਂ ਆ ਰਹੇ ਰਮਨ ਕੁਮਾਰ ਦੇ ਮੋਟਰਸਾਈਕਲ ਨੂੰ ਗਲਤ ਸਾਈਡ ਤੋਂ ਤੇਜ਼ ਰਫਤਾਰ ਨਾਲ ਆ ਰਹੀ ਥਾਰ ਨੇ ਟੱਕਰ ਮਾਰ ਦਿੱਤੀ। ਟੱਕਰ ਲੱਗਣ ਨਾਲ ਰਮਨ ਬੇਕਾਬੂ ਹੋ ਕੇ ਸੜਕ ‘ਤੇ ਡਿੱਗ ਗਿਆ ਤੇ ਨਾਲ ਤੋਂ ਹੀ ਲੰਘ ਰਹੇ ਬਜਰੀ ਨਾਲ ਭਰੇ ਟਰੱਕ ਦੇ ਪਿਛਲੇ ਟਾਇਰਾਂ ਦੀ ਚਪੇਟ ਵਿਚ ਆ ਗਿਆ।
ਹਾਦਸੇ ਮਗਰੋਂ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ‘ਤੇ ਰੋਸ ਪ੍ਰਗਟਾਉਂਦੇ ਹੋਏ ਹੰਗਾਮਾ ਕੀਤਾ। ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਪੁਲਿਸ ਮੁਲਜ਼ਮ ਥਾਪ ਚਾਲਕ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿਸ ਰਸੂਖਦਾਰ ਦਾ ਰਿਸ਼ਤੇਦਾਰ ਹੈ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਪਤਨੀ ਤੇ ਤਿੰਨ ਮਾਸੂਮ ਬੱਚਿਆਂ ਨੂੰ ਛੱਡ ਗਿਆ ਹੈ ਤੇ ਉਹ ਪਰਿਵਾਰ ਦਾ ਇਕੋ ਇਕ ਸਹਾਰਾ ਸੀ।
ਇਹ ਵੀ ਪੜ੍ਹੋ : ਕਪੂਰਥਲਾ : 12-13 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਵੇਈਂ ਨਦੀ ’ਚੋਂ ਮਿਲੀ ਦੇ/ਹ, ਇਲਾਕੇ ’ਚ ਫੈਲੀ ਸਨਸਨੀ
ਦੂਜੇ ਪਾਸੇ ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ‘ਤੇ ਥਾਰ ਤੇ ਟਰੱਕ ਦੋਵੇਂ ਚਾਲਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਟਰੱਕ ਚਾਲਕ ਨੂੰ ਗ੍ਰਿਫਤਾਰ ਕਰਕੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਜਦੋਂ ਕਿ ਫਰਾਰ ਥਾਰ ਚਾਲਕ ਦੀ ਭਾਲ ਵਿਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








