ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਕ ਵਿਸ਼ੇਸ਼ ਆਪ੍ਰੇਸ਼ਨ ਦੌਰਾਨ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਂਚ ਵਿਚ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਅਣਪਛਾਤੇ ਤਸਕਰਾਂ ਤੋਂ ਹੈਰੋਇਨ ਦੀ ਵੱਡੀ ਖੇਪ ਹਾਸਲ ਕਰਕੇ ਉਸ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਸਪਲਾਈ ਕਰਦੇ ਸਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨਲ ਸੈੱਲ ਪੁਲਿਸ ਸਟੇਸ਼ਨ ਵਿਚ ਸਬੰਧਤ ਧਾਰਾਵਾਂ ਤਹਿਤ FIR ਦਰਜ ਕਰ ਲਈ ਗਈ ਹੈ। ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਿਸੇ ਅਣਪਛਾਤੇ ਨੈਟਵਰਕ ਜ਼ਰੀਏ ਹੈਰੋਇਨ ਦੀ ਖੇਪ ਆਪਣੇ ਕੋਲ ਮੰਗਵਾਉਂਦੇ ਸਨ ਤੇ ਫਿਰ ਪੰਜਾਬ ਵਿਚ ਹੀ ਅੱਗੇ ਹੋਰਨਾਂ ਪਾਰਟੀਆਂ ਤੱਕ ਇਸ ਦੀ ਡਲਿਵਰੀ ਕਰਦੇ ਸਨ।
ਇਹ ਵੀ ਪੜ੍ਹੋ : ਲੁਧਿਆਣਾ : ਕੁੱ/ਟਮਾਰ ਮਗਰੋਂ ਨੌਜਵਾਨ ਨੂੰ ਘਰ ਛੱਡ ਗਏ ਦੋਸਤ, ਪਰਿਵਾਰ ਨੇ ਦੋਸਤਾਂ ‘ਤੇ ਲਗਾਏ ਕ.ਤ/ਲ ਦੇ ਇਲਜ਼ਾਮ
ਪੁਲਿਸ ਹੁਣ ਗ੍ਰਿਫਤਾਰ ਮੁਲਜ਼ਮਾਂ ਤੋਂ ਪੁੱਛਗਿਛ ਕਰ ਰਹੀ ਹੈ। ਪੁਲਿਸ ਇਸ ਡਰੱਗ ਨੈਟਵਰਕ ਦੀਆਂ ਕੜੀਆਂ ਜੋੜਨ ਵਿਚ ਜੁਟੀ ਹੈ ਤਾਂ ਕਿ ਇਹ ਸਪੱਸ਼ਟ ਹੋ ਸਕੇ ਕਿ ਇਹ ਕਿਥੋਂ ਆਈ ਸੀ, ਕੀ ਇਹ ਡ੍ਰੋਨ ਜਾਂ ਕੌਮਾਂਤਰਹੀ ਸਰਹੱਦ ਤੋਂ ਪਾਰ ਆਈ ਸੀ। ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਕਿ ਨਸ਼ੇ ਦੇ ਇਸ ਨੈਟਵਰਕ ਨੂੰ ਨਸ਼ਟ ਕਰਨ ਲਈ ਜਾਂਚ ਦਾ ਦਾਇਰਾ ਵਧਾਇਆ ਜਾ ਰਿਹਾ ਹੈ ਤੇ ਜਲਦ ਹੀ ਇਸ ਨੈਟਵਰਕ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਵੀ ਗ੍ਰਿਫਤਾਰੀ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








