ਕਾਂਗਰਸ ਨੇਤਾ ਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਦੇ ਹੁਸ਼ਿਆਰਪੁਰ ਰਿਹਾਇਸ਼ ‘ਤੇ ਈਡੀ ਤੇ ਇਨਕਮ ਟੈਕਸ ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ। ਅੱਜ ਸਵੇਰੇ ਲਗਭਗ 5 ਵਜੇ ਤੋਂ ਕੇਂਦਰੀ ਏਜੰਸੀਆਂ ਦੀ ਟੀਮ ਸਾਬਕਾ ਵਿਧਾਇਕ ਦੇ ਘਰ ਪਹੁੰਚੀ। ਟੀਮ ਫਿਲਹਾਲ ਘਰ ਦੇ ਅੰਦਰ ਜਾਂਚ ਕਰ ਰਹੀ ਹੈ। 3 ਤੋਂ 4 ਗੱਡੀਆਂ ਵਿਚ ਕੇਂਦਰੀ ਏਜੰਸੀਆਂ ਦੇ ਅਧਿਕਾਰੀ ਉਨ੍ਹਾਂ ਦੇ ਘਰ ਪਹੁੰਚੇ। ਅਧਿਕਾਰੀਆਂ ਨਾਲ CRPF ਦੇ ਜਵਾਨ ਵੀ ਮੌਜੂਦ ਹਨ।
ਕੇਂਦਰੀ ਏਜੰਸੀਆਂ ਦੀ ਇਸ ਕਾਰਵਾਈ ਨੂੰ ਲੈ ਕੇ ਵਿਸਤ੍ਰਿਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਟੀਮ ਕਿਸ ਮਾਮਲੇ ਵਿਚ ਪਹੁੰਚੀ ਹੈ ਤੇ ਕੀ ਕਾਰਵਾਈ ਕੀਤੀ ਜਾ ਰਹੀ ਹੈ, ਇਸ ਨੂੰ ਲੈ ਕੇ ਪੁਲਿਸ ਨੇ ਕੁਝ ਸਪੱਸ਼ਟ ਨਹੀਂ ਕੀਤਾ ਹੈ। ਇਸ ਤੋਂ ਪਹਿਲਾਂ ਵੀ ED ਸਾਬਕਾ ਵਿਧਾਇਕ ਦੇ ਘਰ ਜਾਂਚ ਕਰ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ‘ਆਪ’ MLA ਕੁੰਵਰ ਵਿਜੇ ਪ੍ਰਤਾਪ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਇਸ ਤੋਂ ਪਹਿਲਾਂ 27 ਜਨਵਰੀ ਨੂੰ ਵੀ ਈਡੀ ਨੇ ਇਨਕਮ ਟੈਕਸ ਡਿਪਾਰਟਮੈਂਟ ਨਾਲ ਅਰੋੜਾ ਦੇ ਘਰ ‘ਤੇ ਛਾਪੇਮਾਰੀ ਕੀਤੀ ਸੀ ਤੇ ਦਸਤਾਵਜ਼ੇ ਖੰਗਾਲੇ ਸਨ। ਹੁਣ ਦੂਜੀ ਵਾਰ ਰੇਡ ਹੋਈ ਹੈ। ਸੁੰਦਰ ਸ਼ਾਮ ਅਰੋੜਾ ਭ੍ਰਿਸ਼ਟਾਚਾਰ ਦੇ 2 ਗੰਭੀਰ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ‘ਤੇ ਆਮਦਨ ਤੋਂ ਵਧ ਜਾਇਦਾਦ ਬਣਾਉਣ ਦਾ ਵੀ ਦੋਸ਼ ਹੈ। ਵਿਜੀਲੈਂਸ ਉਨ੍ਹਾਂ ਨੂੰ ਪਹਿਲਾਂ ਗ੍ਰਿਫਤਾਰ ਵੀ ਕਰ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








