ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕ ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ, ਸਨੌਰ ਤੋਂ ਹਰਮੀਤ ਸਿੰਘ ਪਠਾਣਮਾਜਰਾ ਤੇ ਅੰਮ੍ਰਿਤਸਰ ਨਾਰਥ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿਚੋਂ ਜੌੜਾਮਾਜਰਾ ਤੇ ਚੇਤਨਮਾਜਰਾ ਨੇ ਬੀਤੇ ਦਿਨੀਂ ਅਸਤੀਫਾ ਦਿੱਤੀ ਸੀ ਤੇ ਅੱਜ ਸਵੇਰੇ ਵਿਜੇ ਕੁੰਵਰ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਸੀ।
ਭਾਜਪਾ ਵਿਚ ਸ਼ਾਮਲ ਹੋਏ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਭਾਜਪਾ ਦੀ ਪੰਜਾਬ ਪ੍ਰਤੀ ਸੋਚ ਤੇ ਨਰਿੰਦਰ ਮੋਦੀ ਦਾ ਪੰਜਾਬ ਪ੍ਰਤੀ ਲਗਾਅ ਦੇਖ ਕੇ ਉਨ੍ਹਾਂ ਨੇ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ। ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਤਿੰਨਾਂ ਵਿਧਾਇਕਾਂ ਦਾ ਪਾਰਟੀ ਵਿਚ ਸਵਾਗਤ ਕੀਤਾ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ‘ਆਪ’ MLA ਕੁੰਵਰ ਵਿਜੇ ਪ੍ਰਤਾਪ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਇਥੇ ਇਹ ਵੀ ਦੱਸਣਯੋਗ ਹੈ ਕਿ ਹਰਮੀਤ ਸਿੰਘ ਪਠਾਣਮਾਜਰਾ ਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਹੋਵੇਗੀ । ‘AAP’ ਵਿਧਾਨ ਸਭਾ ਸਪੀਕਰ ਨੂੰ ਦੋਵਾਂ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰੇਗੀ । ‘AAP’ ਪਾਰਟੀ-ਵਿਰੋਧੀ ਗਤੀਵਿਧੀਆਂ ਕਾਰਨ ਪਹਿਲਾਂ ਹੀ ਦੋਵਾਂ ਵਿਧਾਇਕਾਂ ਨੂੰ ਮੁਅੱਤਲ ਕਰ ਚੁੱਕੀ ਹੈ ਤੇ ਦੋਵਾਂ ਵਿਧਾਇਕਾਂ ਨੇ ਬੀਤੇ ਕੱਲ੍ਹ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








