ਕਸਬਾ ਭਦੌੜ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਸੜਕ ਹਾਦਸੇ ਵਿਚ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਦੋਵੇਂ ਬੱਚੇ ਚਚੇਰੇ ਭੈਣ-ਭਰਾ ਸਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਬੱਚੇ ਇਲੈਕਟ੍ਰਿਕ ਸਕੂਟੀ ‘ਤੇ ਪਰਿਵਾਰਕ ਮੈਂਬਰ ਨਾਲ ਜਾ ਰਹੇ ਸਨ, ਜਿਸ ਨੂੰ ਟਰੈਕਟਰ ਨੇ ਫੇਟ ਮਾਰ ਦਿੱਤੀ। ਮ੍ਰਿਤਕ ਬੱਚਿਆਂ ਦੀ ਪਛਾਣ 6 ਸਾਲਾ ਜਸ਼ਨਦੀਪ ਕੌਰ ਤੇ ਡੇਢ ਸਾਲ ਦੇ ਗੁਰਫਤਿਹ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ASI ਸੰਤੋਖ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਭਦੌੜ ਦੇ ਬਾਮੀਆਣਾ ਰੋਡ ਤੋਂ ਇੱਕ ਗਰੀਬ ਪਰਿਵਾਰ ਦੇ ਘਰ ਬੱਚਿਆਂ ਦਾ ਨਾਨਾ ਜਰਨੈਲ ਸਿੰਘ ਆਇਆ ਸੀ। ਉਹ ਦੋਹਾਂ ਬੱਚਿਆਂ ਨੂੰ ਇਲੈਕਟ੍ਰਿਕ ਸਕੂਟਰੀ ’ਤੇ ਬਿਠਾ ਕੇ ਬਾਜ਼ਾਰ ਵਿਚੋਂ ਕੁਝ ਖਾਣ-ਪੀਣ ਦੀਆਂ ਚੀਜ਼ਾਂ ਦਿਵਾਉਣ ਲਈ ਲਿਜਾ ਰਿਹ ਸੀ, ਜਦੋਂ ਉਹ ਮੁਹੱਲਾਂ ਢੀਂਡਸਾ ਵਿਖੇ ਬਣੇ ਪਾਰਕ ਕੋਲ ਪਹੁੰਚਿਆ ਇੱਕ ਤੇਜ ਰਫਤਾਰ ਟਰੈਕਟਰ ਨੇ ਉਨ੍ਹਾਂ ਦੀ ਸਕੂਟਰੀ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ 6 ਸਾਲਾ ਜਸ਼ਨਦੀਪ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਡੇਢ ਸਾਲ ਦੇ ਗੁਰਫਤਿਹ ਸਿੰਘ ਨੂੰ ਗੰਭੀਰ ਹਾਲਤ ਵਿਚ ਏਮਜ਼ ਬਠਿੰਡਾ ਵਿਖੇ ਰੈਫਰ ਕੀਤਾ ਗਿਆ, ਜਿਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆ ਅੱਗੇ ਪੀਜੀਆਈ ਚੰਡੀਗੜ੍ਹ ਵਿਖੇ ਭੇਜ ਦਿੱਤਾ ਗਿਆ ਪਰ ਉਸ ਦੀ ਉਥੇ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ : ਰਾਜਸਥਾਨ ‘ਚ ਦਰਦਨਾਕ ਹਾਦਸਾ, ਸੜਕ ਨਿਰਮਾਣ ਦੌਰਾਨ 8 ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਮੌਤ
ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਸੀ, ਜਿਸ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ। ਘਟਨਾ ਦੀ ਜਾਂਚ ਲਈ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








