ਪੰਜਾਬ ਵਿੱਚ ਸਰਕਾਰ ਨੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਜਾਂਚ ‘ਤੇ ਧਿਆਨ ਕੇਂਦਰਿਤ ਕੀਤਾ ਹੈ। 2025 ਤੋਂ ਸਤੰਬਰ 2026 ਤੱਕ ਸੂਬੇ ਭਰ ਵਿੱਚ 13,995 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 3,621 ਬੱਸਾਂ ਦੇ ਨਿਯਮਾਂ ਦੀ ਉਲੰਘਣਾ ਕਰਨ ਲਈ ਚਲਾਨ ਕੀਤੇ ਗਏ, ਜਦੋਂ ਕਿ 31 ਬੱਸਾਂ ਨੂੰ ਜ਼ਬਤ ਕੀਤਾ ਗਿਆ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਸਰਕਾਰ ਸੁਰੱਖਿਅਤ ਸਕੂਲ ਵਾਹਨ ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰ ਰਹੀ ਹੈ। 2025 ਵਿੱਚ ਜ਼ਿਲ੍ਹਾ ਪੱਧਰੀ ਕਮੇਟੀਆਂ ਨੇ 8,325 ਸਕੂਲ ਬੱਸਾਂ ਦਾ ਚੈਕਿੰਗ ਕੀਤੀ। ਇਨ੍ਹਾਂ ਵਿੱਚੋਂ 2,026 ਦੇ ਚਲਾਨ ਕੀਤੇ ਗਏ ਅਤੇ 24 ਨੂੰ ਜ਼ਬਤ ਕੀਤਾ ਗਿਆ।

ਜਨਵਰੀ ਤੋਂ ਸਤੰਬਰ 2026 ਤੱਕ ਇੱਕ ਵਿਸ਼ੇਸ਼ ਨਿਰੀਖਣ ਮੁਹਿੰਮ ਤਹਿਤ 5,670 ਸਕੂਲ ਬੱਸਾਂ ਦਾ ਨਿਰੀਖਣ ਕੀਤਾ ਗਿਆ। ਇਸ ਸਮੇਂ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਲਈ 1,595 ਬੱਸਾਂ ਦੇ ਚਲਾਨ ਕੀਤੇ ਗਏ ਅਤੇ 7 ਬੱਸਾਂ ਨੂੰ ਜ਼ਬਤ ਕੀਤਾ ਗਿਆ।
ਡਾ. ਬਲਜੀਤ ਕੌਰ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਸਕੂਲ ਵਾਹਨ ਨਿਰੀਖਣ ਕਮੇਟੀਆਂ ਅਤੇ ਸਬੰਧਤ ਵਿਭਾਗਾਂ ਨੂੰ ਸੇਫ਼ ਸਕੂਲ ਵਾਹਨ ਨੀਤੀ ਦੇ ਸਾਰੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਿਰੀਖਣ ਦੌਰਾਨ ਪਾਈ ਜਾਣ ਵਾਲੀ ਕਿਸੇ ਵੀ ਕਮੀ ਨੂੰ ਤੁਰੰਤ ਦੂਰ ਕੀਤਾ ਜਾਵੇ।
ਇਹ ਵੀ ਪੜ੍ਹੋ : ਰਾਜਸਥਾਨ ‘ਚ ਦਰਦਨਾਕ ਹਾਦਸਾ, ਸੜਕ ਨਿਰਮਾਣ ਦੌਰਾਨ 8 ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਮੌਤ
ਮੰਤਰੀ ਨੇ ਸਕੂਲ ਪ੍ਰਬੰਧਨ ਅਤੇ ਟਰਾਂਸਪੋਰਟਰਾਂ ਨੂੰ ਸਿਰਫ਼ ਉਹੀ ਵਾਹਨ ਵਰਤਣ ਦੀ ਅਪੀਲ ਕੀਤੀ ਜੋ ਤੈਅ ਸੁਰੱਖਿਆ ਮਾਪਦੰਡਾਂ ਨੂੰ ਪੂਰਾ ਕਰਦੇ ਹਨ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਕੂਲ ਬੱਸਾਂ ਵਿੱਚ ਦੇਖੀ ਗਈ ਕਿਸੇ ਵੀ ਲਾਪਰਵਾਹੀ ਜਾਂ ਨਿਯਮਾਂ ਦੀ ਉਲੰਘਣਾ ਦੀ ਤੁਰੰਤ ਰਿਪੋਰਟ ਸਬੰਧਤ ਅਧਿਕਾਰੀਆਂ ਨੂੰ ਕਰਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੱਚਿਆਂ ਲਈ ਸੁਰੱਖਿਅਤ ਸਕੂਲ ਯਾਤਰਾ ਯਕੀਨੀ ਬਣਾਉਣਾ ਸਾਰਿਆਂ ਦੀ ਸਮੂਹਿਕ ਜ਼ਿੰਮੇਵਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









