ਸ੍ਰੀ ਗੋਇੰਦਵਾਲ ਸਾਹਿਬ ਵਿਖੇ ਗਲੀ ਵਿੱਚ ਖੜੇ 21 ਸਾਲਾਂ ਨੌਜਵਾਨ ਦਾ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਕਿਰਚ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੁੱਖਕੀਰਤ ਸਿੰਘ ਪੁੱਤਰ ਤਜਿੰਦਰ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਮ੍ਰਿਤਕ ਦੀ ਦੇਹ ਕਬਜ਼ੇ ਵਿੱਚ ਲੈਕੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੱਧ ਕੀਤੇ ਜਾ ਰਹੇ ਹਨ।
ਉੱਥੇ ਹੀ ਇਸ ਕਤਲ ਸਬੰਧੀ ਅਜੇ ਤੱਕ ਕੋਈ ਵਜਾ ਸਾਹਮਣੇ ਨਹੀ ਆਈ। ਇਸ ਭੇਦਭਰੇ ਹਲਾਤ ਵਿੱਚ ਹੋਏ ਕਤਲ ਨੂੰ ਲੈਕੇ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਸੂਤਰਾ ਮੁਤਾਬਕ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਦੇ ਕਤਲ ਦਾ ਮਾਮਲਾ ਕਥਿਤ ਤੌਰ ਨਸ਼ਿਆ ਦੇ ਲੈਣ-ਦੇਣ ਨੂੰ ਲੈਕੇ ਮੰਨਿਆ ਜਾ ਰਿਹਾ।
ਇਹ ਵੀ ਪੜ੍ਹੋ : ਨੇਪਾਲ: ਮਾਊਂਟ ਐਵਰੈਸਟ ਨੇੜੇ ਲੈਂਡਿੰਗ ਦੌਰਾਨ ਟਕਰਾਏ ਦੋ ਹੈਲੀਕਾਪਟਰ, ਇੱਕ ਭਾਰਤੀ ਨਾਗਰਿਕ ਦੀ ਹੋਈ ਮੌ/ਤ
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਇਸ ਕਤਲ ਨੂੰ ਕਿਸੇ ਲੜਾਈ ਝਗੜੇ ਦੇ ਮਾਮਲੇ ਨੂੰ ਦੱਸਿਆ ਗਿਆ ਹੈ ਜੋ ਪਰਿਵਾਰਕ ਮੈਂਬਰ ਸ਼ਪੱਸਟ ਨਹੀਂ ਕਰ ਸਕੇ। ਉੱਥੇ ਹੀ ਮੌਕੇ ‘ਤੇ ਪਹੁੰਚੇ ਡੀਐੱਸਪੀ ਹਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੌਜਵਾਨ ਦੇ ਕਤਲ ਸਬੰਧੀ ਜਾਂਚ ਕਰ ਰਹੀ ਹੈ। ਘਟਨਾ ਸਬੰਧੀ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰ ਮੁਲਜ਼ਮਾਂ ਦੀ ਭਾਲ ਆਰੰਭ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








