ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਦਰਮਿਆਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਰਟੀ ਦੇ ਉਮੀਦਵਾਰਾਂ ਦੀ ਅਗਲੀ ਲਿਸਟ ਨੂੰ ਲੈ ਕੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ 15 ਤੋਂ 20 ਦਿਨਾਂ ਵਿੱਚ ‘ਆਪ’ ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਹ ਆਪਣੇ ਹੀ ਸ਼ਹਿਰ ਤੋਂ ਚੋਣ ਮੈਦਾਨ ਵਿੱਚ ਉਤਰਨਗੇ। ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਿੜ੍ਹਬਾ ਤੋਂ ਹੀ ਲੜਨਗੇ। ਇਸ ਦੇ ਨਾਲ ਹੀ, ਕੈਬਨਿਟ ਮੰਤਰੀ ਅਮਨ ਅਰੋੜਾ ਸੁਨਾਮ ਹਲਕੇ ਤੋਂ ਹੀ ਚੋਣ ਲੜਨਗੇ। ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਾਰਟੀ ਵੱਲੋਂ ਜਲਦ ਹੀ 77 ਹੋਰ ਟਿਕਟਾਂ ਦਾ ਐਲਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਸ੍ਰੀ ਗੋਇੰਦਵਾਲ ਸਾਹਿਬ ਵਿਖੇ ਗਲੀ ‘ਚ ਖੜੇ ਨੌਜਵਾਨ ਦਾ ਕ/ਤ/ਲ, ਮੋਟਰਸਾਈਕਲ ਸਵਾਰਾਂ ਨੇ ਦਿੱਤਾ ਵਾ/ਰਦਾਤ ਨੂੰ ਅੰਜਾਮ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








