ਲੁਧਿਆਣਾ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ ਹੈ। ਉਸ ਨੂੰ ਕੁਝ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਪੁਲਿਸ ਮੁਤਾਬਕ ਦੋਸ਼ੀ ਤੋਂ ਫਾਇਰਿੰਗ ਮਾਮਲੇ ਵਿਚ ਪੁਲਿਸ ਪੁੱਛਗਿੱਛ ਕਰ ਰਹੀ ਸਨ। ਇਸ ਦੌਰਾਨ ਅਚਾਨਕ ਦੇ ਛਾਤੀ ਵਿਚ ਦਰਦ ਹੋਣ ਲੱਗਾ ਅਤੇ ਉਸ ਦੀ ਤਬੀਅਤ ਵਿਗੜਨ ਲੱਗੀ। ਪੁਲਿਸ ਉਸ ਨੂੰ ਹਸਪਤਾਲ ਲੈ ਕੇ ਪਹੁੰਚੀ, ਜਿਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਦੋਸ਼ੀ ਦੀ ਪਛਾਣ ਰਾਜ ਸਿੰਘ ਉਰਫ਼ ਰਾਜੂ ਵਜੋਂ ਹੋਈ ਹੈ, ਜੋ ਫਿਰੋਜ਼ਪੁਰ ਦੇ ਪਿੰਡ ਨੂਰਪੁਰ ਮਾਛੀਵਾੜਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਹੈ। ਹਾਲਾਂਕਿ, ਉਨ੍ਹਾਂ ਇਹ ਵੀ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਸਹੀ ਕਾਰਨ ਪਤਾ ਲੱਗੇਗਾ।

ਇਸ ਦੌਰਾਨ ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਰਾਜੂ ਨੂੰ ਸਿਹਤਮੰਦ ਹਾਲਤ ਵਿਚ ਫੜ ਕੇ ਲਿਆਈ ਸੀ। ਉਸ ਨੂੰ ਕੋਈ ਬੀਮਾਰੀ ਨਹੀਂ ਸੀ। ਪੁਲਿਸ ਨੇ ਹੀ ਉਸ ਨੂੰ ਕੁਝ ਕਰ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਉਨ੍ਹਾਂ ਇਨਸਾਫ ਦੀ ਗੁਹਾਰ ਲਾਈ ਹੈ। ਹੁਣ ਮ੍ਰਿਤਕ ਦੇਹ ਦਾ ਪੋਸਟਮਾਰਟਮ ਜੱਜ ਦੀ ਅਗਵਾਈ ਵਿਚ ਹੋਵੇਗਾ।
SHO ਮੁਤਾਬਕ ਰਾਜੂ ਪਹਿਲਾਂ ਹੀ ਬਿਮਾਰ ਸੀ। ਸੋਮਵਾਰ ਦੇਰ ਰਾਤ ਪੁੱਛਗਿੱਛ ਦੌਰਾਨ ਉਸ ਨੂੰ ਘਬਰਾਹਟ ਹੋਣ ਲੱਗੀ। ਘੱਟ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਤੋਂ ਬਾਅਦ ਉਸਨੂੰ ਪਹਿਲਾਂ ਲੁਧਿਆਣਾ ਦੇ ਸਿਵਲ ਹਸਪਤਾਲ ਅਤੇ ਫਿਰ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਲਿਜਾਇਆ ਗਿਆ, ਪਰ ਉਸ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ।
ਇਹ ਵੀ ਪੜ੍ਹੋ : 33 ਕਾਰਤੂਸ… 12 ਪਿਸਤੌਲਾਂ… 2 ਹੈਂਡ ਗ੍ਰਨੇਡ…, ਅੰਮ੍ਰਿਤਸਰ ‘ਚ ਹਥਿਆਰ-ਨਸ਼ਾ ਨੈਟਵਰਕ ਦਾ ਪਰਦਾਫਾਸ਼, 11 ਕਾਬੂ
ਉਸ ਦੀ ਹਾਲਤ ਵਿਗੜਨ ਕਾਰਨ, ਉਸਨੂੰ ਲੁਧਿਆਣਾ ਦੇ ਗਲੋਬਲ ਹਾਰਟ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਉਸ ਨੂੰ ਸ਼ੂਗਰ ਸੀ ਅਤੇ ਉਸਦਾ ਬਲੱਡ ਪ੍ਰੈਸ਼ਰ ਵੀ ਘੱਟ ਰਿਹਾ ਸੀ। ਹਾਲਾਂਕਿ, ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ।
ਉਨ੍ਹਾਂ ਕਿਹਾ ਕਿ ਪਰਿਵਾਰ ਨੇ ਕਿਹਾ ਹੈ ਕਿ ਰਾਜੂ ਲੰਬੇ ਸਮੇਂ ਤੋਂ ਬਿਮਾਰ ਸੀ ਅਤੇ ਦਵਾਈ ਲੈ ਰਿਹਾ ਸੀ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








