ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਬੁੱਧਵਾਰ ਨੂੰ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਵੱਖ ਹੋਣ ਦਾ ਐਲਾਨ ਕੀਤਾ। ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਉਨ੍ਹਾਂ ਲਿਖਿਆ ਕਿ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਸਾਂਝੀ ਲੜਾਈ ਸਮੇਂ ਦੀ ਮੁੱਖ ਲੋੜ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਨੁਮਾਇੰਦਗੀ ਕਰਦਾ ਹੈ। ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੌਰਾਨ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਲੜਾਈ ਲੜੀ ਹੈ, ਪਰ ਮੌਜੂਦਾ ਹਾਲਾਤਾਂ ਵਿੱਚ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪ੍ਰਭਾਵਸ਼ਾਲੀ ਭੂਮਿਕਾ ਨਾ ਨਿਭਾ ਸਕਣ ਲਈ ਉਨ੍ਹਾਂ ਅਫਸੋਸ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਫੈਸਲਿਆਂ ਵਿਰੁੱਧ ਸਰਗਰਮ ਰਾਜਨੀਤਿਕ ਲਹਿਰ ਦੀ ਘਾਟ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵਿੱਚ ਵੰਡੇ ਜਾਣ ਨਾਲ ਉਨ੍ਹਾਂ ਤਾਕਤਾਂ ਨੂੰ ਫਾਇਦਾ ਹੋ ਰਿਹਾ ਹੈ ਜੋ ਪੰਜਾਬ ਅਤੇ ਪੰਥ ਦੇ ਹਿੱਤਾਂ ਦੇ ਵਿਰੁੱਧ ਹਨ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਾਰੀਆਂ ਪੰਜਾਬ ਪੱਖੀ ਤਾਕਤਾਂ ਦਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇੱਕਜੁੱਟ ਹੋਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ : ਲੁਧਿਆਣਾ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕੋਰਟ ਨੂੰ ਭੇਜੀ ਗਈ ਈਮੇਲ
ਪੁਨਰ ਸੁਰਜੀਤ ਅਕਾਲੀ ਦਲ ਤੋਂ ਵੱਖ ਹੋਣ ਬਾਰੇ, ਉਨ੍ਹਾਂ ਕਿਹਾ ਕਿ ਪੰਥਕ ਏਕਤਾ ਦੇ ਲਈ ਸਾਰੇ ਧੜਿਆਂ ਨੂੰ ਇੱਕ ਮੰਚ ‘ਤੇ ਲਿਆਉਣ ਦੀ ਉਨ੍ਹਾਂ ਦੀ ਅਪੀਲ ‘ਤੇ ਗਿਆਨੀ ਹਰਪ੍ਰੀਤ ਸਿੰਘ ਦੀ ਜਨਤਕ ਪ੍ਰਤੀਕਿਰਿਆ ਨਾਲ ਇਹ ਸਪੱਸ਼ਟ ਹੋ ਗਿਆ ਸੀ ਕਿ ਦੋਵੇਂ ਧਿਰਾਂ ਦੀ ਸੋਚ, ਵਿਚਾਰ ਅਤੇ ਕਾਰਜਸ਼ੈਲੀ ਵਿਚ ਤਾਲਮੇਲ ਨਹੀਂ ਹੈ। ਅਜਿਹੇ ਵਿਚ ਉਨ੍ਹਾਂ ਨੇ ਸੰਗਠਨ ਤੋਂ ਵੱਖ ਹੋਣ ਦਾ ਫੈਸਲਾ ਲਿਆ।
ਪ੍ਰੋ. ਚੰਦੂਮਾਜਰਾ ਨੇ ਸਪੱਸ਼ਟ ਕੀਤਾ ਕਿ ਸੰਗਠਨ ਤੋਂ ਵੱਖ ਹੋਣ ਦੇ ਬਾਵਜੂਦ ਪੰਜਾਬ, ਪੰਥ, ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਅਤੇ ਸੂਬੇ ਦੇ ਅਧਿਕਾਰਾਂ ਦੀ ਰੱਖਿਆ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਉਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








