ਨਵੀਂ ਦਿੱਲੀ : ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ABVP) ਨੇ ਦਿੱਲੀ ਵਿੱਚ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਨਾਂ ਦਾ ਇੱਕ ਵਿਸ਼ਾਲ ਮਾਰਚ ਕੱਢਿਆ, ਜਿਸ ਵਿੱਚ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਤੋਂ 10,000 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮਾਰਚ ਰਾਹੀਂ, ABVP ਨੇ ਇੱਕ ਸਪੱਸ਼ਟ ਸੰਦੇਸ਼ ਦਿੱਤਾ ਕਿ ਜੇਕਰ ਲੋਕਤੰਤਰੀ ਸੰਸਥਾਵਾਂ ਨੂੰ ਕਮਜ਼ੋਰ ਕਰਨ, ਰਾਸ਼ਟਰੀ ਸੁਰੱਖਿਆ ‘ਤੇ ਸਵਾਲ ਉਠਾਉਣ ਜਾਂ ਗੈਰ-ਸੰਵਿਧਾਨਕ ਤਰੀਕਿਆਂ ਨਾਲ ਦੇਸ਼ ਵਿੱਚ ਅਸਥਿਰਤਾ ਪੈਦਾ ਕਰਨ ਦੀ ਕੋਈ ਵੀ ਕੋਸ਼ਿਸ਼ ਕੀਤੀ ਜਾਂਦੀ ਹੈ, ਤਾਂ ਵਿਦਿਆਰਥੀ ਵਰਗ ਵੱਲੋਂ ਇਸ ਦਾ ਕਰਾਰਾ ਲੋਕਤੰਤਰੀ ਅਤੇ ਵਿਚਾਰਧਾਰਕ ਜਵਾਬ ਦਿੱਤਾ ਜਾਵੇਗਾ।
ਇਸ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟ ਕੌਂਸਲ (PUCSC) ਦੇ ਸਾਬਕਾ ਪ੍ਰਧਾਨ ਗੌਰਵ ਵੀਰ ਸਿੰਘ ਸੋਹਲ ਨੇ ਪੰਜਾਬ ਨਾਲ ਜੁੜੀਆਂ ਚਿੰਤਾਵਾਂ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ ਅਤੇ ਸੂਬੇ ਵਿੱਚ ਮੌਜੂਦ ਚੁਣੌਤੀਆਂ ‘ਤੇ ਚਾਨਣਾ ਪਾਇਆ।

ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਅਤੇ ਰਾਹੁਲ ਗਾਂਧੀ ਸਮੇਤ ਕਈ ਸਿਆਸੀ ਆਗੂਆਂ ਦੀ ‘ਚੋਣਵੀਂ ਚੁੱਪ’ ‘ਤੇ ਸਵਾਲ ਚੁੱਕੇ। ਉਨ੍ਹਾਂ ਪੁੱਛਿਆ ਕਿ ਜਦੋਂ ਪੰਜਾਬ ਵਿੱਚ ਵਿਦਿਆਰਥੀ ਆਪਣੇ ਜਾਇਜ਼ ਹੱਕਾਂ ਲਈ ਸੰਘਰਸ਼ ਕਰ ਰਹੇ ਸਨ, ਜਾਂ ਜਦੋਂ ਔਰਤਾਂ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੀਆਂ ਸਨ ਅਤੇ ਉਸ ਦੌਰਾਨ ਉਨ੍ਹਾਂ ‘ਤੇ ਕਥਿਤ ਤੌਰ ‘ਤੇ ਪੁਲਿਸ ਕਾਰਵਾਈ ਕੀਤੀ ਗਈ ਅਤੇ ਸੂਬਾ ਸਰਕਾਰ ਵੱਲੋਂ ਤਾਕਤ ਦੀ ਵਰਤੋਂ ਕੀਤੀ ਗਈ—ਤਾਂ ਉਸ ਵੇਲੇ ਇਹ ਆਗੂ ਕਿੱਥੇ ਸਨ?
ਪੰਜਾਬ ਵਿੱਚ ਵਿਗੜਦੇ ਹਾਲਾਤਾਂ ਦਾ ਜ਼ਿਕਰ ਕਰਦਿਆਂ ਸੋਹਲ ਨੇ ਨਸ਼ਿਆਂ ਦੀ ਵੱਧ ਰਹੀ ਸਮੱਸਿਆ, ਵਿਗੜਦੀ ਕਾਨੂੰਨ-ਵਿਵਸਥਾ ਅਤੇ ਨੌਜਵਾਨਾਂ ਨੂੰ ਦਰਪੇਸ਼ ਚੁਣੌਤੀਆਂ ‘ਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਬੁਨਿਆਦੀ ਮੁੱਦਿਆਂ ਨੂੰ ਹੱਲ ਕੀਤੇ ਬਿਨਾਂ ਅਤੇ ਸੱਤਾ ਵਿੱਚ ਬੈਠੇ ਲੋਕਾਂ ਦੀ ਜਵਾਬਦੇਹੀ ਤੈਅ ਕੀਤੇ ਬਿਨਾਂ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜ੍ਹੋ : ਦਿਵਿਤ ਔਲਕ ਦੀ ਅੰਤਿਮ ਅਰਦਾਸ ‘ਤੇ ਪਹੁੰਚੀਆਂ ਪੰਜਾਬੀ ਮਿਊਜ਼ਿਕ ਇੰਸਟਰੀ ਦੀਆਂ ਹਸਤੀਆਂ, ਦਿੱਤੀ ਸ਼ਰਧਾਂਜਲੀ
ਸਰਦਾਰ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕੁਰਬਾਨੀ ਅਜਾਈਂ ਨਹੀਂ ਜਾਵੇਗੀ। ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਨੌਜਵਾਨ ਅਤੇ ਵਿਦਿਆਰਥੀ ਵਰਗ ਉਨ੍ਹਾਂ ਦੇ ਆਦਰਸ਼ਾਂ ਨੂੰ ਅੱਗੇ ਵਧਾਉਣਗੇ ਅਤੇ ਨਸ਼ਾ-ਮੁਕਤ ਪੰਜਾਬ ਬਣਾਉਣ ਲਈ ਵਚਨਬੱਧ ਰਹਿਣਗੇ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਲੜਾਈ ਵਿੱਚ ਵਿਦਿਆਰਥੀਆਂ ਨੂੰ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ।
ABVP ਨੇ ਆਪਣਾ ਇਹ ਪੱਕਾ ਇਰਾਦਾ ਦੁਹਰਾਇਆ ਕਿ ਜਦੋਂ ਵੀ ਕੋਈ ਵਿਚ ABVP ਲੋਕਤੰਤਰ, ਰਾਸ਼ਟਰੀ ਅਖੰਡਤਾ ਅਤੇ ਵਿਦਿਆਰਥੀਆਂ ਦੀ ਆਵਾਜ਼ ਪ੍ਰਤੀ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








