ਮਾਨਸਾ ਵਿੱਚ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦਾ ਅੱਜ (8 ਨਵੰਬਰ) ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ ਕੀਤਾ ਜਾਵੇਗਾ। ਸ਼ਨੀਵਾਰ ਨੂੰ ਚੰਡੀਗੜ੍ਹ ਪੀਜੀਆਈ ਵਿੱਚ ਪੋਸਟਮਾਰਟਮ ਹੋਣ ਤੋਂ ਬਾਅਦ, ਉੱਥੋਂ ਸਵੇਰੇ 5 ਵਜੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ। ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਪੀਜੀਆਈ (PGI) ਚੰਡੀਗੜ੍ਹ ਤੋਂ ਮਾਨਸਾ ਸਥਿਤ ਉਨ੍ਹਾਂ ਦੇ ਜੱਦੀ ਘਰ ਲਿਆਂਦੀ ਗਈ ਹੈ।
ਮ੍ਰਿਤਕ ਦੇਹ ਨੂੰ ਸਭ ਤੋਂ ਪਹਿਲਾਂ ਮਾਨਸਾ ਦੇ ਧਰਨਾ ਸਥਾਨ ‘ਤੇ ਲਿਜਾਇਆ ਗਿਆ ਅਤੇ ਉਸ ਤੋਂ ਬਾਅਦ ਜੱਦੀ ਘਰ ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਪਰਿਵਾਰ ਵੱਲੋਂ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਦੀਵਾਲੀ ਵਾਲੇ ਦਿਨ (8 ਨਵੰਬਰ 2026 ਨੂੰ) ਦੁਪਹਿਰ ਵੇਲੇ ਚਕੇਰੀਆਂ ਰੋਡ ਸਥਿਤ ਉਨ੍ਹਾਂ ਦੇ ਜੱਦੀ ਖੇਤਾਂ ਵਿੱਚ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਦੀਵਾਲੀ-ਬੰਦੀ ਛੋੜ ਦਿਵਸ ਮੌਕੇ ਜਗਮਗਾਈ ਗੁਰੂ ਨਗਰੀ, ਸ੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਹੋ ਰਹੀਆਂ ਨਤਸਮਤਕ
ਪੋਸਟਮਾਰਟਮ ਤੋਂ ਬਾਅਦ ਪਰਵਿੰਦਰ ਦੇ ਪਿਤਾ ਭੀਮ ਸਿੰਘ ਫ਼ੌਜੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਦੀਵਾਲੀ ਦੇ ਪਵਿੱਤਰ ਤਿਉਹਾਰ ‘ਤੇ ਨਸ਼ਿਆਂ ਨੂੰ ਪੂਰੀ ਤਰ੍ਹਾਂ ਤਿਆਗਣ ਦਾ ਪ੍ਰਣ ਲੈਣ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਪਰਵਿੰਦਰ ਦੀ ਕੁਰਬਾਨੀ ਨੂੰ ਇਹੀ ਸੱਚੀ ਸ਼ਰਧਾਂਜਲੀ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








