ਅੰਮ੍ਰਿਤਸਰ ਵਿਚ ਦੀਵਾਲੀ ਵਾਲੇ ਦਿਨ 2 ਧਿਰਾਂ ਵਿਚ ਫਾਇਰਿੰਗ ਹੋ ਗਈ। ਕੁਝ ਨੌਜਵਾਨਾਂ ਨੇ ਤਾਬੜਤੋੜ ਫਾਇਰਿੰਗ ਕਰ ਦਿੱਤੀ ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ ਉਥੇ ਮੌਜੂਦ ASI ਦੇ ਪੈਰ ਵਿਚ 2 ਗੋਲੀਆਂ ਲੱਗਣ ਨਾਲ ਉਹ ਵੀ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ ਹੈ।
ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਸੋਨੇ ਦੇ ਲੈਣ-ਦੇਣ ਦੇ ਵਿਵਾਦ ਦੇ ਵਿਚ ਗੋਲੀਆਂ ਚਲਾਈਆਂ ਗਈਆਂ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਦੋਵੇਂ ਧਿਰਾਂ ਵਿਚ ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਸੇ ਗੱਲ ਨੂੰ ਲੈ ਕੇ ਦੋਵੇਂ ਧਿਰਾਂ ਵਿਚ ਕਿਹਾ-ਸੁਣੀ ਹੋ ਗਈ ਜਿਸ ਵਿਚ ਦੋਵੇਂ ਹੀ ਧਿਰਾਂ ਪਿੱਛੇ ਹਟਣ ਨੂੰ ਤਿਆਰ ਨਹੀਂ ਹੋਏ ਤੇ ਇਸ ਨਾਲ ਵਿਵਾਦ ਵਧਦਾ ਗਿਆ।
ਕੁਝ ਦੇਰ ਬਾਅਦ ਮੌਕੇ ‘ਤੇ ਮੌਜੂਦ ਨੌਜਵਾਨਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਅਚਾਨਕ ਹੋਈ ਫਾਇਰਿੰਗ ਨਾਲ ਇਲਾਕੇ ਵਿਚ ਹਫੜਾ-ਦਫੜੀ ਮਚ ਗਈ। ਇਸ ਫਾਇਰਿੰਗ ਵਿਚ ਪ੍ਰਤਾਪ ਸਿੰਘ ਦੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਸ ਸਮੇਂ ਫਾਇਰਿੰਗ ਹੋਈ, ਪੁਲਿਸ ਥਾਣਾ ਬੀ ਡਵੀਜ਼ਨ ਦੇ ਏਐੱਸਆਈ ਹਰਨੇਕ ਸਿੰਘ ਵੀ ਮੌਕੇ ‘ਤੇ ਮੌਜੂਦ ਸੀ। ਫਾਇਰਿੰਗ ਦੌਰਾਨ ਉਨ੍ਹਾਂ ਦੇ ਪੈਰ ਵਿਚ ਦੋ ਗੋਲੀਆਂ ਲੱਗੀਆਂ। ਇਸ ਦੇ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ : MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿ/ਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾ/ਹ
ਇਸ ਮਾਮਲੇ ਵਿਚ ACP ਰਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਦੋਵੇਂ ਪੱਖਾਂ ਦੇ ਵਿਚ ਵਿਵਾਦ ਹੋਏ ਗੋਲੀ ਚਲਾਉਣ ਵਾਲੇ ਨੌਜਵਾਨਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਬੀ ਡਵੀਜ਼ਨ ਦੀ ਪੁਲਿਸ ਨੂੰ ਜਾਂਚ ਸੌਂਪੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








