ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ। ਇਸ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਸੂਲੀਸਰ ਸਾਹਿਬ ਵਿਚ ਧਾਰਮਿਕ ਸਮਾਗਮ ਕਰਾਇਆ ਜਾਵੇਗਾ। ਇਸ ਤੋਂ ਪਹਿਲਾਂ ਬੀਤੇ ਦਿਨੀਂ 26 ਦਿਨਾਂ ਬਾਅਦ ਝੋਟਾ ਦਾ ਮਾਨਸਾ ਵਿਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੇ ਦੋਵੇਂ ਪੁੱਤਰਾਂ ਅੰਗਦਵੀਰ ਤੇ ਹਰਫਤਿਹ ਤੇ ਪਿਤਾ ਨੇ ਝੋਟੇ ਨੂੰ ਮੁੱਖ ਅਗਨੀ ਦਿੱਤੀ ਸੀ।
ਦੋਵੇਂ ਪੁੱਤਰਾਂ ਨੇ ਝੋਟੇ ਦੇ ਅਮਰ ਰਹਿਣ ਦੇ ਨਾਅਰੇ ਗਾਏ। ਦੂਜੇ ਪਾਸੇ ਮਨਪ੍ਰੀਤ ਕੌਰ ਪੂਰਾ ਸਮਾਂ ਵਾਹਿਗੁਰੂ ਦਾ ਜਾਪ ਕਰਦੀ ਰਹੀ। ਦੀਵਾਲੀ ਦੇ ਬਾਵਜੂਦ ਭਾਰੀ ਗਿਣਤੀ ਵਿਚ ਲੋਕ ਝੋਟੇ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ।

ਝੋਟੇ ਦੇ ਪਿਤਾ ਨੇ ਵੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਉਨ੍ਹਾਂ ਨੇ ਮਾਨਸਾ ਦੇ SSP ਵੈਭਵ ਚੌਧਰੀ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਅੰਨ ਤਿਆਗ ਦਿੱਤਾ ਸੀ। ਪੰਜ ਸਿੰਘ ਸਾਹਿਬ ਦੇ ਹੁਕਮ ਦਾ ਸਨਮਾਨ ਕਰਦੇ ਹੋਏ ਝੋਟੇ ਦੇ ਪਿਤਾ ਭੀਮ ਸਿੰਘ ਨੇ ਸਸਕਾਰ ਮਗਰੋਂ ਪਾਣੀ ਪੀ ਕੇ ਆਪਣੀ ਭੁੱਖ ਹੜਤਾਲ ਖਤਮਕੀਤੀ। ਦੂਜੇ ਪਾਸੇ ਇਨਸਾਫ ਕਮੇਟੀ ਨੇ ਸਪੱਸ਼ਟ ਕੀਤਾ ਕਿ ਭਾਵੇਂ ਹੀ ਧਰਨਾ ਖਤਮ ਹੋ ਗਿਆ ਹੋਵੇ ਪਰ ਪਰਿਵਾਰ ਨਾਲ ਰਹੇਗੀ।
ਇਹ ਵੀ ਪੜ੍ਹੋ : ਦੀਵਾਲੀ ਮਗਰੋਂ ਲੁਧਿਆਣਾ ‘ਚ AQI ਹੋਇਆ 300 ਦੇ ਪਾਰ, ਅਗਲੇ 3 ਦਿਨਾਂ ‘ਚ ਧੁੰਦ ਛਾਈ ਰਹਿਣ ਦੀ ਸੰਭਾਵਨਾ
ਪਰਿਵਾਰ ਨੇ ਦੱਸਿਆ ਕਿ ਮੰਗਲਵਾਰ ਨੂੰ ਝੋਟੇ ਦੀਆਂ ਅਸਥੀਆਂ ਚੁਣੀਆਂ ਜਾਣਗੀਆਂ। ਉਸ ਦੇ ਬਾਅਦ ਉਨ੍ਹਾਂ ਨੂੰ ਜਲ ਪ੍ਰਵਾਹ ਕਰਨ ‘ਤੇ ਫੈਸਲਾ ਲਿਆ ਜਾਵੇਗਾ। ਝੋਟੇ ਦਾ 13 ਅਕਤੂਬਰ ਨੂੰ ਕਤਲ ਦੇ 26 ਦਿਨ ਬਾਅਦ ਪੀਜੀਆਈ ਚੰਡੀਗੜ੍ਹ ਵਿਚ ਪੋਸਟਮਾਰਟਮ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








