ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਜਿੱਥੇ ਰਾਏਪੁਰ ਤੋਂ ਦੀਵਾਲੀ ਮਨਾ ਕੇ ਆਪਣੇ ਪਿੰਡ ਪਰਤ ਰਹੇ ਇੱਕੋ ਪਰਿਵਾਰ ਦੇ 4 ਜੀਆਂ ਦੀ ਮਹਾਨਦੀ ਵਿੱਚ ਕਾਰ ਡਿੱਗਣ ਕਾਰਨ ਮੌਤ ਹੋ ਗਈ। ਇਹ ਹਾਦਸਾ ਰਾਜਿਸ ਦੇ ਟੀਲਾ ਐਨੀਕਟ ਵਿਚ ਹੋਇਆ।
ਦੱਸਿਆ ਜਾ ਰਿਹਾ ਹੈ ਕਿ ਪਤੀ-ਪਤਨੀ ਆਪਣੇ 2 ਬੱਚਿਆਂ ਨੂੰ ਲੈ ਕੇ ਦੀਵਾਲੀ ‘ਤੇ ਰਾਏਪੁਰ ਤੋਂ ਘਰ ਜਾ ਰਹੇ ਸਨ। ਉਦੋਂ ਦੇਰ ਰਾਤ ਗੱਡੀ ਨੇ ਸੰਤੁਲਨ ਗੁਆ ਦਿੱਤਾ ਤੇ ਕਾਰ ਐਨੀਕਟ ਤੋਂ ਹੇਠਾਂ ਨਦੀ ਵਿਚ ਜਾ ਡਿੱਗੀ। ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀਆਂ ਵਿੱਚ ਪੱਤਰਕਾਰ ਸ਼ੀਤਲ ਸਾਹੂ, ਉਨ੍ਹਾਂ ਦੀ ਪਤਨੀ ਭਾਰਤੀ ਸਾਹੂ, 21 ਸਾਲਾ ਧੀ ਪੂਰਵਾ ਅਤੇ 19 ਸਾਲਾ ਪੁੱਤਰ ਵਿਕਾਸ ਸ਼ਾਮਲ ਸਨ।
ਇਹ ਵੀ ਪੜ੍ਹੋ : MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿ/ਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾ/ਹ
ਸਥਾਨਕ ਲੋਕਾਂ ਵੱਲੋਂ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ। ਨਦੀ ਵਿੱਚੋਂ ਕਾਰ ਅਤੇ ਪਰਿਵਾਰ ਦੇ ਚਾਰੇ ਮੈਂਬਰਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








