2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਰਾਜਨੀਤਿਕ ਗਤੀਵਿਧੀਆਂ ਹੌਲੀ-ਹੌਲੀ ਤੇਜ਼ ਹੋ ਰਹੀਆਂ ਹਨ। ਇਸੇ ਕੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਵੱਖ-ਵੱਖ ਵਰਗਾਂ ਤੱਕ ਆਪਣੀ ਪਹੁੰਚ ਬਣਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੁੱਧਵਾਰ 11 ਨਵੰਬਰ ਨੂੰ ਕੋਟਕਪੂਰਾ ਪਹੁੰਚ ਕੇ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰਾ ਕਰਨਗੇ।
ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਮੁਤਾਬਕ ਇਹ ਮੀਟਿੰਗ ਦੁਪਹਿਰ 2 ਵਜੇ ਫਰੀਦਕੋਟ ਰੋਡ ‘ਤੇ ਸਥਿਤ ਸੰਗਮ ਪੈਲੇਸ ਵਿਖੇ ਹੋਵੇਗੀ। ਸੁਖਬੀਰ ਸਿੰਘ ਬਾਦਲ ਕੋਟਕਪੂਰਾ ਹਲਕੇ ਦੇ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੇ ਵਿਚਾਰ ਅਤੇ ਚਿੰਤਾਵਾਂ ਸੁਣਨਗੇ। ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਸਿੱਧੀ ਗੱਲਬਾਤ ਸਥਾਪਤ ਕਰਕੇ ਪਾਰਟੀ ਉਨ੍ਹਾਂ ਦੀਆਂ ਉਮੀਦਾਂ, ਵਪਾਰਕ ਚੁਣੌਤੀਆਂ ਅਤੇ ਖੇਤਰ ਦੇ ਆਰਥਿਕ ਵਿਕਾਸ ਨਾਲ ਸਬੰਧਤ ਮੁੱਦਿਆਂ ਨੂੰ ਸਮਝਣ ਦੀ ਕੋਸ਼ਿਸ਼ ਕਰੇਗੀ।
ਇਹ ਵੀ ਪੜ੍ਹੋ : ਪਟਿਆਲਾ RTO ਦਫਤਰ ਪਹੁੰਚੇ ਰਵਨੀਤ ਬਿੱਟੂ, ਅਧਿਕਾਰੀਆਂ ਦੀ ਹਾਜ਼ਰੀ, ਕੰਮ ‘ਚ ਦੇਰ ‘ਤੇ ਚੁੱਕੇ ਸਵਾਲ
ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਪਾਰਟੀ ਨੇ ਪਹਿਲਾਂ ਯੂਥ ਵਿੰਗ ਦੇ ਨਾਲ-ਨਾਲ ਐਸਸੀ ਅਤੇ ਬੀਸੀ ਭਾਈਚਾਰਿਆਂ ਨਾਲ ਮੀਟਿੰਗਾਂ ਕੀਤੀਆਂ ਹਨ, ਤਾਂ ਜੋ ਹਰੇਕ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸਮੱਸਿਆਵਾਂ ਨੂੰ ਸਮਝਿਆ ਜਾ ਸਕੇ, ਜਿਨ੍ਹਾਂ ਨੂੰ 2027 ਵਿੱਚ ਬਣੀ ਸਰਕਾਰ ਵੱਲੋਂ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਇਸ ਮੀਟਿੰਗ ਨੂੰ ਲੈ ਕੇ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








