ਸੰਗਰੂਰ ਤੋਂ ਸਵੇਰੇ ਰਵਾਨਾ ਹੋਈ ਪੀ.ਆਰ.ਟੀ.ਸੀ. ਦੀ ਇੱਕ ਤੇਜ਼ ਰਫ਼ਤਾਰ ਬੱਸ ਹਾਦਸਾਗ੍ਰਸਤ ਹੋ ਗਈ। ਜਾਣਕਾਰੀ ਮੁਤਾਬਕ ਸਵਾਰੀਆਂ ਨਾਲ ਭਰੀ ਇਹ ਬੱਸ ਅਚਾਨਕ ਓਵਰਬ੍ਰਿਜ ਨਾਲ ਟਕਰਾਉਣ ਮਗਰੋਂ ਬੇਕਾਬੂ ਹੋ ਕੇ ਸੜਕ ਕਿਨਾਰੇ ਡੂੰਘੀ ਖੱਡ ਵਿੱਚ ਜਾ ਪਲਟੀ। ਇਸ ਦਰਦਨਾਕ ਹਾਦਸੇ ਵਿੱਚ 3 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ 12 ਤੋਂ 15 ਸਵਾਰੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਨੇੜੇ ਵਾਪਰੇ ਭਿਆਨਕ ਪੀ.ਆਰ.ਟੀ.ਸੀ. ਬੱਸ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਰਦਨਾਕ ਹਾਦਸੇ ਵਿੱਚ 3 ਕੀਮਤੀ ਜਾਨਾਂ ਦਾ ਨੁਕਸਾਨ ਹੋਇਆ ਹੈ ਅਤੇ 24 ਜ਼ਖ਼ਮੀਆਂ ‘ਚੋਂ 15 ਨੂੰ ਬਿਹਤਰ ਇਲਾਜ ਲਈ ਪਟਿਆਲਾ ਰੈਫਰ ਕੀਤਾ ਗਿਆ ਹੈ। ਪ੍ਰਸ਼ਾਸਨ ਨੂੰ ਸਾਰਿਆਂ ਦੇ ਮੁਫ਼ਤ ਇਲਾਜ ਦੀਆਂ ਹਦਾਇਤਾਂ ਦਿੱਤੀਆਂ ਹਨ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖ਼ਸ਼ੇ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਦੇਵੇ। ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕਰਦਾ ਹਾਂ।
ਪੀ.ਆਰ.ਟੀ.ਸੀ. ਦੀ ਇਹ ਬੱਸ ਸਵੇਰੇ ਕਰੀਬ 4:30 ਵਜੇ ਸੰਗਰੂਰ ਤੋਂ ਸਵਾਰੀਆਂ ਲੈ ਕੇ ਰਵਾਨਾ ਹੋਈ ਸੀ। ਰਸਤੇ ਵਿੱਚ ਓਵਰਬ੍ਰਿਜ ਨੇੜੇ ਬੱਸ ਅਚਾਨਕ ਸੰਤੁਲਨ ਗੁਆ ਬੈਠੀ ਅਤੇ ਪੁਲ ਨਾਲ ਟਕਰਾਉਣ ਤੋਂ ਬਾਅਦ ਸਿੱਧੀ ਖੱਡ ਵਿੱਚ ਜਾ ਡਿੱਗੀ। ਪੁਲਿਸ ਟੀਮ ਨੇ ਰਾਹਗੀਰਾਂ ਦੀ ਮਦਦ ਨਾਲ ਤੁਰੰਤ ਬਚਾਅ ਕਾਰਜ ਸ਼ੁਰੂ ਕਰਵਾਏ ਅਤੇ ਐਂਬੂਲੈਂਸਾਂ ਰਾਹੀਂ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ।
ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਕਿਹਾ ਕਿ ਇਹ ਪੀ.ਆਰ.ਟੀ.ਸੀ. ਦੀ ਬੱਸ ਸੀ ਜੋ ਸੰਗਰੂਰ ਤੋਂ ਸਵੇਰੇ 4.30 ਵਜੇ ਚੱਲੀ ਸੀ ਅਤੇ ਸਵਾਰੀਆਂ ਨਾਲ ਭਰੀ ਹੋਈ ਸੀ। ਇਹ ਓਵਰਬ੍ਰਿਜ ਨਾਲ ਟਕਰਾਉਣ ਤੋਂ ਬਾਅਦ ਬੇਕਾਬੂ ਹੋ ਕੇ ਖੱਡ ਵਿੱਚ ਪਲਟ ਗਈ। ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋਈ ਹੈ ਅਤੇ ਕਰੀਬ 12 ਤੋਂ 15 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਐਂਬੂਲੈਂਸਾਂ ਰਾਹੀਂ ਸਿਵਲ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ। ਮੌਕੇ ‘ਤੇ ਧੁੰਦ ਦਾ ਕੋਈ ਅਸਰ ਨਹੀਂ ਸੀ, ਪ੍ਰਤੱਖਦਰਸ਼ੀਆਂ ਮੁਤਾਬਕ ਓਵਰ-ਸਪੀਡਿੰਗ ਕਾਰਨ ਬੱਸ ਬੇਕਾਬੂ ਹੋਈ ਲੱਗਦੀ ਹੈ।
ਇਹ ਵੀ ਪੜ੍ਹੋ : ਮੋਗਾ ‘ਚ ਪੁਲਿਸ ਤੇ ਬ/ਦਮਾ/ਸ਼ਾਂ ਵਿਚਾਲੇ ਮੁਠਭੇੜ, ਰੋਕਣ ‘ਤੇ ਪੁਲਿਸ ਟੀਮ ‘ਤੇ ਕੀਤੀ ਫਾ/ਇ/ਰਿੰਗ
ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਹਾਦਸੇ ਵੇਲੇ ਮੌਸਮ ਸਾਫ਼ ਸੀ ਅਤੇ ਧੁੰਦ ਨਹੀਂ ਸੀ। ਸ਼ੁਰੂਆਤੀ ਜਾਂਚ ਅਤੇ ਸਵਾਰੀਆਂ ਦੇ ਬਿਆਨਾਂ ਮੁਤਾਬਕ ਬੱਸ ਤੇਜ਼ ਰਫ਼ਤਾਰ ਵਿੱਚ ਸੀ, ਜਿਸ ਕਾਰਨ ਡਰਾਈਵਰ ਦਾ ਵਾਹਨ ਤੋਂ ਕੰਟਰੋਲ ਖੁੱਸ ਗਿਆ। ਹਸਪਤਾਲ ਪ੍ਰਸ਼ਾਸਨ ਮੁਤਾਬਕ ਜ਼ਖ਼ਮੀਆਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ। ਫ਼ਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਉੱਥੇ ਹੀ ਡਾਕਟਰ ਨੇ ਜਾਣਕਾਰੀ ਦਿੰਦੇ ਕਿਹਾ ਕਿ ਹਾਦਸੇ ਤੋਂ ਤੁਰੰਤ ਬਾਅਦ ਹਸਪਤਾਲ ਵਿੱਚ ਕੁੱਲ 21 ਲੋਕਾਂ ਨੂੰ ਲਿਆਂਦਾ ਗਿਆ। ਹਸਪਤਾਲ ਦੇ ਡਾਕਟਰਾਂ ਮੁਤਾਬਕ, 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ, ਜਿਨ੍ਹਾਂ ਦੀਆਂ ਦੇਹਾਂ ਨੂੰ ਮੋਰਚਰੀ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ 10 ਮਰੀਜ਼ਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ, 108 ਐਂਬੂਲੈਂਸਾਂ ਰਾਹੀਂ ਤੁਰੰਤ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ, ਜਿਸ ਸਬੰਧੀ ਪਟਿਆਲਾ ਪ੍ਰਸ਼ਾਸਨ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ। ਉੱਥੇ ਹੀ ਬਾਕੀ ਬਚੇ 11 ਜ਼ਖ਼ਮੀਆਂ ਦਾ ਇਲਾਜ ਸਥਾਨਕ ਹਸਪਤਾਲ ਵਿੱਚ ਜਾਰੀ ਹੈ, ਜਿਨ੍ਹਾਂ ਦੇ ਸਕੈਨ ਅਤੇ ਜ਼ਰੂਰੀ ਟੈਸਟ ਕਰਵਾਏ ਜਾ ਰਹੇ ਹਨ ਤਾਂ ਜੋ ਉਨ੍ਹਾਂ ਦੀ ਸਿਹਤ ਤੇ ਲਗਾਤਾਰ ਨਜ਼ਰ ਰੱਖੀ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








