ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਸਾਹਮਣੇ ਆਇਆ ਹੈ। ਦਲਜੀਤ ਸਿੰਘ ਦੀ ਪੋਸਟਮਾਰਟਮ ਰਿਪੋਰਟ ਸਾਹਮਣੇ ਆ ਚੁੱਕੀ ਹੈ। ਬਠਿੰਡਾ ਦੇ ਏਮਜ਼ ਵਿੱਚ ਕੀਤੀ ਗਈ ਮੁੱਢਲੀ ਪੋਸਟਮਾਰਟਮ ਰਿਪੋਰਟ ਅਨੁਸਾਰ ਦਲਜੀਤ ਦੀ ਮੌਤ ਨਸ਼ੇ ਨਾਲ ਹੋਈ ਸੀ।
ਦਲਜੀਤ ਸਿੰਘ ਦੀ ਲਾਸ਼ 27 ਅਕਤੂਬਰ ਦੀ ਸਵੇਰ ਨੂੰ ਮਾਨਸਾ ਜ਼ਿਲ੍ਹੇ ਦੇ ਰਾਮਾਨੰਦੀ ਪਿੰਡ ਦੇ ਨੇੜੇ ਖੇਤਾਂ ਵਿੱਚੋਂ ਮਿਲੀ ਸੀ। ਪੁਲਿਸ ਨੂੰ ਸ਼ੁਰੂਆਤੀ ਜਾਂਚ ਵਿੱਚ ਕਤਲ ਦਾ ਸ਼ੱਕ ਸੀ। ਦਲਜੀਤ ਦੇ ਪਿਤਾ ਜਰਨੈਲ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ, ਪੁਲਿਸ ਨੇ ਤਿੰਨ ਲੋਕਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪਰਿਵਾਰ ਦਾ ਦੋਸ਼ ਹੈ ਕਿ ਦਲਜੀਤ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਦਲਜੀਤ ਦੀ ਪਤਨੀ ਪਰਮਜੀਤ ਕੌਰ ਦੇ ਅਨੁਸਾਰ, ਦਲਜੀਤ ਪਹਿਲਾਂ ਨਸ਼ੇ ਦਾ ਆਦੀ ਸੀ ਪਰ ਲਗਭਗ ਤਿੰਨ ਹਫ਼ਤੇ ਪਹਿਲਾਂ ਹੀ ਨਸ਼ਾ ਛੱਡ ਦਿੱਤਾ ਸੀ।
27 ਅਕਤੂਬਰ ਨੂੰ, ਪਰਿਵਾਰ ਅਤੇ ਪਿੰਡ ਵਾਸੀ ਮਾਨਸਾ ਵਿੱਚ ਝੋਟਾ ਇਨਸਾਫ ਮੋਰਚੇ ਵਿੱਚ ਸ਼ਾਮਲ ਹੋਣ ਲਈ ਦਲਜੀਤ ਦੀ ਲਾਸ਼ ਲੈ ਕੇ ਜਾ ਰਹੇ ਸਨ। ਪੁਲਿਸ ਨੇ ਉਨ੍ਹਾਂ ਨੂੰ ਰਾਮਦਿੱਤੇਵਾਲਾ ਚੌਕ ਨੇੜੇ ਰੋਕਿਆ, ਜਿਸ ਕਾਰਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋ ਗਈ। ਫਿਰ ਪੁਲਿਸ ਲਾਸ਼ ਨੂੰ ਏਮਜ਼, ਬਠਿੰਡਾ ਲੈ ਗਈ, ਜਿੱਥੇ 28 ਅਕਤੂਬਰ ਨੂੰ ਪੋਸਟਮਾਰਟਮ ਕੀਤਾ ਗਿਆ। ਦਲਜੀਤ ਦਾ ਅੰਤਿਮ ਸਸਕਾਰ ਉਸਦੀ ਮੌਤ ਤੋਂ ਅੱਠਵੇਂ ਦਿਨ ਹੋਇਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








