ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਏਗੀ। ਇਸ ਦੇ ਹਿੱਸੇ ਵਜੋਂ 14 ਨਵੰਬਰ, 2026 ਤੋਂ 18 ਫਰਵਰੀ, 2027 ਤੱਕ ਪੰਜਾਬ ਭਰ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ 15 ਵਿਸ਼ੇਸ਼ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਆਯੋਜਿਤ ਕੀਤੇ ਜਾਣਗੇ। ਮੁੱਖ ਸਮਾਗਮ 19 ਅਤੇ 20 ਫਰਵਰੀ 2027 ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ।
ਇਨ੍ਹਾਂ ਸਮਾਗਮਾਂ ਦੀ ਤਿਆਰੀ ਅਤੇ ਸੰਗਤ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਬੁੱਧਵਾਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇੱਕ ਸਬ-ਕਮੇਟੀ ਦੀ ਮੀਟਿੰਗ ਹੋਈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸਮਾਗਮ 14 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼ੁਰੂ ਹੋਣਗੇ। ਇਸ ਤੋਂ ਬਾਅਦ 29 ਨਵੰਬਰ ਨੂੰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ, 5 ਦਸੰਬਰ ਨੂੰ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਬੰਗਾ ਅਤੇ 8 ਦਸੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਮਾਓ ਸਾਹਿਬ ਵਿਖੇ ਸਮਾਗਮ ਹੋਣਗੇ।
ਇਹ ਵੀ ਪੜ੍ਹੋ : ਦੇਸ਼ ਦੇ ਸਾਫ-ਸੁਥਰੇ ਸ਼ਹਿਰਾਂ ‘ਚ ਚੰਡੀਗੜ੍ਹ ਦੂਜੇ ਨੰਬਰ ‘ਤੇ, ਰਾਸ਼ਟਰਪਤੀ ਮੁਰਮੂ ਨੇ ਕੀਤਾ ਸਨਮਾਨਤ
2027 ਵਿੱਚ 2 ਜਨਵਰੀ ਨੂੰ ਗੁਰਦੁਆਰਾ ਸ਼੍ਰੀ ਅੰਬ ਸਾਹਿਬ, ਮੋਹਾਲੀ, 5 ਜਨਵਰੀ ਨੂੰ ਗੁਰਦੁਆਰਾ ਸ਼ਹੀਦਾਂ ਲੱਧੇਵਾਲ, ਮਾਹਿਲਪੁਰ, 10 ਜਨਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਅਤੇ 14 ਜਨਵਰੀ ਨੂੰ ਗੁਰਦੁਆਰਾ ਸੰਗ ਜੀ ਢੇਸੀਆਂ ਵਿਚ ਸਮਾਗਮ ਕਰਵਾਏ ਜਾਣਗੇ।
ਇਸੇ ਲੜੀ ਵਿੱਚ 22 ਜਨਵਰੀ ਨੂੰ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ, 23 ਜਨਵਰੀ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸਤਕਾਰੀਆ ਬਟਾਲਾ, 24 ਜਨਵਰੀ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, 30 ਜਨਵਰੀ ਨੂੰ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਪਟਿਆਲਾ ਅਤੇ 7 ਫਰਵਰੀ ਨੂੰ ਗੁਰਦੁਆਰਾ ਜਾਮਨੀ ਸਾਹਿਬ, ਬਜੀਦਪੁਰ ਵਿਖੇ ਪ੍ਰੋਗਰਾਮ ਕਰਵਾਏ ਜਾਣਗੇ।
ਇਸ ਤੋਂ ਇਲਾਵਾ 14 ਫਰਵਰੀ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਵਿੱਚ ਅਤੇ 18 ਫਰਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ, ਅੰਮ੍ਰਿਤਸਰ ਵਿਖੇ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









