ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਹਰਸ਼ਿਤਾ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਨਾਮੀ ਗੈਂਗ ਦਾ ਮੈਂਬਰ ਹੋਣ ਦਾ ਦਾਅਵਾ ਕਰਨ ਵਾਲੇ ਮੁਲਜ਼ਮ ਨੇ ਦਿੱਲੀ ਦੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਨੂੰ ਫ਼ੋਨ ਕਰਕੇ ਇੱਕ ਵਟਸਐਪ ਸੁਨੇਹਾ ਭੇਜਿਆ। ਮੁਲਜ਼ਮ ਨੇ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਧੀ ਨੂੰ 7 ਕਰੋੜ ਰੁਪਏ ਨਾ ਦੇਣ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਸ਼ਿਕਾਇਤ ਦੇ ਆਧਾਰ ‘ਤੇ ਮੋਹਾਲੀ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਇੱਕ ਅਣਪਛਾਤੇ ਦੋਸ਼ੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।
ਵਿਧਾਇਕ ਜਰਨੈਲ ਸਿੰਘ ਨੇ ਮੋਹਾਲੀ ਦੇ ਐਸਐਸਪੀ ਨੂੰ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਨਿੱਜੀ ਮੋਬਾਈਲ ਨੰਬਰ ‘ਤੇ ਇੱਕ ਕਾਲ ਆਈ ਅਤੇ ਵਟਸਐਪ ‘ਤੇ ਇੱਕ ਧਮਕੀ ਭਰਿਆ ਸੁਨੇਹਾ ਵੀ ਭੇਜਿਆ ਗਿਆ। ਵਟਸਐਪ ‘ਤੇ ਦੋਸ਼ੀ ਦਾ ਪ੍ਰੋਫਾਈਲ ਨਾਮ ‘ਐੱਚ’ ਸੀ। ਸ਼ਿਕਾਇਤਕਰਤਾ ਦੇ ਅਨੁਸਾਰ, ਨਾਮੀ ਗੈਂਗ ਦਾ ਮੈਂਬਰ ਹੋਣ ਦਾ ਦਾਅਵਾ ਕਰਨ ਵਾਲੇ ਨੇ ਲਿਖਤੀ ਸੁਨੇਹਾ ਭੇਜਿਆ, ਜਿਸ ਵਿੱਚ ਸੱਤ ਕਰੋੜ ਰੁਪਏ ਦੀ ਮੰਗ ਕੀਤੀ ਗਈ ਅਤੇ ਕਤਲ ਦੀ ਧਮਕੀ ਦੁਹਰਾਈ ਗਈ।
ਇਹ ਵੀ ਪੜ੍ਹੋ : ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਸਵੇਰ ਦੀ ਸੈਰ ਦੌਰਾਨ ਹੋਏ ਬੇਹੋਸ਼, ਏਮਜ਼ ‘ਚ ਕਰਵਾਇਆ ਗਿਆ ਦਾਖਲ
ਵਿਧਾਇਕ ਨੇ ਸ਼ਿਕਾਇਤ ਵਿੱਚ ਕਿਹਾ ਕਿ ਦੋਸ਼ੀ ਨੇ ਕੇਜਰੀਵਾਲ ਨੂੰ ਫਿਰੌਤੀ ਦੀ ਮੰਗ ਅਤੇ ਧਮਕੀ ਦੇਣ ਲਈ ਜਨਤਕ ਪ੍ਰਤੀਨਿਧੀ ਵਜੋਂ ਆਪਣੇ ਅਹੁਦੇ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕੀਤੀ। ਉਸਨੇ ਦੋਸ਼ੀ ਅਤੇ ਉਸਦੇ ਸਾਥੀਆਂ ਵਿਰੁੱਧ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ। ਮੁੱਢਲੀ ਜਾਂਚ ਦੇ ਆਧਾਰ ‘ਤੇ, ਪੁਲਿਸ ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 308(4), 351(2), 351(3), 351(4), 111(2) ਅਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66D ਦੇ ਤਹਿਤ ਅਪਰਾਧ ਮਿਲੇ। ਮਾਮਲੇ ਵਿੱਚ ਮੋਬਾਈਲ ਨੰਬਰ ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








