ਮਾਨਸਾ ਵਿਚ ਰੇਲਵੇ ਫਾਟਕ ਦੇ ਕੋਲ ਸਥਿਤ ਬਾਜੇਵਾਲ ਜਵੈਲਰਸ ਦੀ ਦੁਕਾਨ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ। ਚੋਰ ਦੁਕਾਨ ਦੇ ਤਾਲੇ ਤੋੜ ਕੇ 18 KG ਚਾਂਦੀ ਤੇ 400 ਗ੍ਰਾਮ ਸੋਨਾ ਚੋਰੀ ਕਰ ਕੇ ਲੈ ਗਏ, ਜਿਨ੍ਹਾਂ ਦੀ ਕੀਮਤ ਕਰੋੜਾਂ ਰੁਪਿਆਂ ਵਿਚ ਬਣਦੀ ਏ। ਦੁਕਾਨ ਦੇ ਸਾਹਮਣੇ ਲੱਗੇ CCTV ਕੈਮਰਿਆਂ ਵਿਚ 3 ਸ਼ੱਕੀ ਲੋਕ ਅੰਦਰ ਜਾਂਦੇ ਅਤੇ ਬਾਹਰ ਨਿਕਲਦੇ ਦਿਖਾਈ ਦਿੱਤੇ ਹਨ। ਪੁਲਿਸ ਫੁਟੇਜ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕਰਨ ਵਿਚ ਲੱਗੀ ਹੈ।

ਥਾਣੀ ਸਿਟੀ-1 ਦੇ SHO ਸੁਖਜੀਤ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਦੁਕਾਨ ਵਿਚ ਚੋਰੀ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਘਟਨਾ ਵਾਲੀ ਥਾਂ ਦੀ ਜਾਂਚ ਕਰ ਜਾਂਚ ਸ਼ੁਰੂ ਕੀਤੀ। ਪੁਲਿਸ ਆਲੇ-ਦੁਆਲੇ ਲੱਗੇ CCTV ਕੈਮਰਿਆਂ ਦੀ ਫੁਟੇਜ ਵੀ ਖੰਗਾਲ ਰਹੀ ਹੈ।

ਪੁਲਿਸ ਦੇ ਸਾਹਮਣੇ ਫਿਲਹਾਲ ਇਹ ਵੀ ਸਪੱਸ਼ਟ ਕਰਨਾ ਹੈ ਕਿ ਜਿਸ ਥਾਂ ਦੁਕਾਨ ਸਥਿਤ ਹੈ, ਉਹ ਰੇਲਵੇ ਪੁਲਿਸ ਚੌਂਕੀ ਦੇ ਅਧਿਕਾਰ ਖੇਤਰ ਵਿਚ ਆਉਂਦੀ ਹੈ ਜਾਂ ਥਾਣਾ ਸਿਟੀ-1 ਦੇ ਅਧੀਨ। ਦੁਕਾਨਦਾਰ ਗੁਰਦੀਪ ਸਿੰਘ ਦੇ ਬਿਆਨ ਦਰਜ ਹੋਣ ਤੋਂ ਬਾਅਦ ਮਾਮਲੇ ਵਿਚ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਗੋਲੀ ਲੱਗਣ ਨਾਲ ASI ਦੀ ਮੌ/ਤ, ਡਿਊਟੀ ‘ਤੇ ਨਿਕਲਣ ਤੋਂ ਪਹਿਲਾਂ ਅਚਾਨਕ ਹੋਇਆ ਫਾਇਰ
ਦੁਕਾਨਦਾਰ ਗੁਰਦੀਪ ਸਿੰਘ ਨੇ ਘਟਨਾ ਦੇ ਸਬੰਧ ਵਿਚ ਕੁਝ ਵੀ ਕਹਿਣ ਨਾਲ ਇਨਕਾਰ ਕਰ ਦਿੱਤਾ। SHO ਨੇ ਦਾਅਵਾ ਕੀਤਾ ਕਿ ਪੁਲਿਸ ਜਲਦੀ ਹੀ ਚੋਰੀ ਕਰਨ ਵਾਲਿਆਂ ਦੀ ਪਛਾਣ ਕਰ ਉਨ੍ਹਾਂ ਨੂੰ ਗ੍ਰਿਫਤਾਰ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








