ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਹਾਲ ਹੀ ਵਿਚ ਲਾਂਚ ਹੋਈ ਕਿਤਾਬ ਨੂੰ ਲੈ ਕੇ ਹਲਚਲ ਮਚੀ ਹੋਈ ਹੈ। ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਗਾਂਧੀ ਪਰਿਵਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਪੋਸਟ ਸਾਂਝੀ ਕੀਤੀ, ਜਿਸ ਕਾਰਨ ਉਸ ਵਿਰੁੱਧ ਐਫਆਈਆਰ ਦਰਜ ਕੀਤੀ ਗਈ। ਪੋਸਟ ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ, ਉਨ੍ਹਾਂ ਦੇ ਪੁੱਤਰਾਂ ਸੰਜੇ ਗਾਂਧੀ ਅਤੇ ਰਾਜੀਵ ਗਾਂਧੀ ਦੀ ਮੌਤ ਬਾਰੇ “ਬਹੁਤ ਭੜਕਾਊ” ਟਿੱਪਣੀਆਂ ਕਹੀਆਂ ਗਈਆਂ ਸਨ।

ਸ਼ਿਮਲਾ ਦੇ ਪੁਲਿਸ ਸੁਪਰਡੈਂਟ ਗੌਰਵ ਸਿੰਘ ਨੇ ਕਿਹਾ ਕਿ ਸ਼ਿਮਲਾ ਨਿਵਾਸੀ ਕੈਪਟਨ ਅਤੁਲ ਸ਼ਰਮਾ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਦੀ ਜਾਂਚ ਕੀਤੀ ਜਾਵੇਗੀ। ਇਹ ਮਾਮਲਾ ਆਈਪੀਸੀ ਦੀ ਧਾਰਾ 196 (ਵੱਖ-ਵੱਖ ਸਮੂਹਾਂ ਵਿਚਕਾਰ ਦੁਸ਼ਮਣੀ ਨੂੰ ਉਤਸ਼ਾਹਿਤ ਕਰਨਾ), 353 (ਅਪਰਾਧਿਕ ਧਮਕੀ) ਅਤੇ 356 (ਮਾਣਹਾਨੀ) ਦੇ ਤਹਿਤ ਦਰਜ ਕੀਤਾ ਗਿਆ ਹੈ। ਸ਼ਰਮਾ ਨੇ ਦੋਸ਼ ਲਾਇਆ ਕਿ ਰਣੌਤ ਨੇ 10 ਨਵੰਬਰ ਨੂੰ ਆਪਣੇ ਪ੍ਰਮਾਣਿਤ ਸੋਸ਼ਲ ਮੀਡੀਆ ਅਕਾਊਂਟ ਤੋਂ ਕੀਤੀ ਗਈ ਇੱਕ ਪੋਸਟ ਵਿੱਚ ਇੰਦਰਾ ਗਾਂਧੀ, ਸੰਜੇ ਗਾਂਧੀ ਅਤੇ ਰਾਜੀਵ ਗਾਂਧੀ ਦੀ ਮੌਤ ਬਾਰੇ ਬਹੁਤ ਭੜਕਾਊ ਟਿੱਪਣੀਆਂ ਕੀਤੀਆਂ ਸਨ।
ਪੁਲਿਸ ਡਾਇਰੈਕਟਰ ਜਨਰਲ ਨੂੰ ਈਮੇਲ ਕੀਤੀ ਸ਼ਿਕਾਇਤ ਵਿੱਚ ਉਸ ਨੇ ਰਣੌਤ ਵਿਰੁੱਧ ਤੁਰੰਤ ਐਫਆਈਆਰ ਦਰਜ ਕਰਨ ਅਤੇ ਇੱਕ ਤੈਅ ਸਮਾਂ ਸੀਮਾ ਦੇ ਅੰਦਰ ਸਾਈਬਰ ਫੋਰੈਂਸਿਕ ਜਾਂਚ ਦੀ ਮੰਗ ਕੀਤੀ। ਸ਼ਰਮਾ ਨੇ ਇਹ ਸ਼ਿਕਾਇਤ ਵੀਰਵਾਰ ਰਾਤ 7:51 ਵਜੇ ਭੇਜੀ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਨਕਲੀ ਪੁਲਿਸ ਮੁਲਾਜ਼ਮਾਂ ਦੇ ਗਿਰੋਹ ਦਾ ਪਰਦਾਫਾਸ਼, ਵਰਦੀ ਪਾ ਕੇ ਕਰਦੇ ਸਨ ਵਸੂਲੀ
ਸ਼ਰਮਾ ਮੁਤਾਬਕ ਇਹਨਾਂ ਪੋਸਟਾਂ ਵਿੱਚ ਕਾਂਗਰਸ ਨੇਤਾ ਸੋਨੀਆ ਗਾਂਧੀ ਨੂੰ “ਰਹੱਸਮਈ ਵਿਦੇਸ਼ੀ ਨਾਗਰਿਕ” ਦੱਸਿਆ ਗਿਆ ਸੀ। ਇਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਹ ਵਿਦੇਸ਼ ਵਿੱਚ ਇੱਕ ਕੈਫੇ ਵਿੱਚ ਮੌਜੂਦ ਸੀ ਜਦੋਂ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਇੱਕ-ਇੱਕ ਕਰਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਉਹ ਸਰਕਾਰ ਦੀ ਮੁਖੀ ਬਣ ਗਈ।
ਇਸ ਵਿੱਚ ਇਹ ਵੀ ਦੋਸ਼ ਲਗਾਇਆ ਗਿਆ ਸੀ ਕਿ ਸੰਜੇ ਗਾਂਧੀ ਦੀ ਮੌਤ ਤੋਂ ਬਾਅਦ ਮੇਨਕਾ ਗਾਂਧੀ ਨੂੰ ਅਚਾਨਕ ਪਰਿਵਾਰਕ ਰਿਹਾਇਸ਼ ਤੋਂ ਬਾਹਰ ਕੱਢ ਦਿੱਤਾ ਗਿਆ ਸੀ। ਸ਼ਰਮਾ ਨੇ ਕਿਹਾ ਕਿ ਅਜਿਹੇ ਗਲਤ ਪ੍ਰਭਾਵ ਪੈਦਾ ਕਰਨ ਨਾਲ ਦੁਸ਼ਮਣੀ ਫੈਲਣ ਅਤੇ ਜਨਤਕ ਸ਼ਾਂਤੀ ਭੰਗ ਹੋਣ ਦਾ ਖ਼ਤਰਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਇਹਨਾਂ ਪੋਸਟਾਂ ਨੇ ਡਰ ਜਾਂ ਦਹਿਸ਼ਤ ਫੈਲਾਉਣ ਦੇ ਇਰਾਦੇ ਨਾਲ ਗਲਤ ਜਾਣਕਾਰੀ ਫੈਲਾਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








