ਅੰਮ੍ਰਿਤਸਰ ਵਿਚ ਕਾਨੂੰਨ-ਵਿਵਸਥਾ ਬਣਾਏ ਰੱਖਣ ਅਤੇ ਅਪਰਾਧਾਂ ‘ਤੇ ਰੋਕ ਲਾਉਣ ਲਈ ਪੁਲਿਸ ਨੇ ਭਾਰਤੀ ਨਾਗਰਿਕ ਸੁਰੱਖਿਆ ਕੋਡ-2013 ਦੀ ਧਾਰਾ 163 ਦੇ ਤਹਿਤ 10 ਵੱਖ-ਵੱਖ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਡਿਪਟੀ ਕਮਿਸ਼ਨਰ ਆਫ ਪੁਲਿਸ ਰਵਿੰਦਰ ਪਾਲ ਸਿੰਘ ਵੱਲੋਂ ਜਾਰੀ ਕੀਤੇ ਗਏ ਹਨ।
ਇਹ ਪਾਬੰਦੀਆਂ 3 ਮਹੀਨਿਆਂ ਲਈ ਲਾਈਆਂ ਗਈਆਂ ਹਨ, ਜਿਨ੍ਹਾਂ ਵਿਚ 5 ਜਾਂ ਉਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਰੋਕ, ਘਰੇਲੂ ਨੌਕਰਾਂ ਤੇ ਕਿਰਾਏਦਾਰਾਂ ਦੀ ਪੁਲਿਸ ਲਾਜ਼ਮੀ ਵੈਰੀਫਿਕੇਸ਼ਨ ਕਰਵਾਉਣੀ, ਲਾਊਡਸਪੀਕਰਾਂ ਤੇ ਡੀਜੇ ਦੀ ਵਰਤੋਂ ‘ਤੇ ਵੀ ਪਾਬੰਦੀ ਰਹੇਗੀ। ਇਹ ਪਾਬੰਦੀਆਂ 14 ਨਵੰਬਰ 2026 ਤੋਂ 11 ਫਰਵਰੀ 2027 ਤੱਕ ਲਾਗੂ ਰਹਿਣਗੀਆਂ।
ਇਨ੍ਹਾਂ ਹੁਕਮਾਂ ਮੁਤਾਬਕ ਮਕਾਨ ਮਾਲਕ ਨੂੰ ਕਿਰਾਏਦਾਰ ਦਾ ਪੂਰਾ ਪਤਾ ਤੇ ਹੋਰ ਜ਼ਰੂਰੀ ਜਾਣਕਾਰੀ ਲੈ ਕੇ ਸੰਬੰਧਤ ਪੁਲਿਸ ਥਾਣੇ ਵਿਚ ਜਮ੍ਹਾ ਕਰਵਾਉਣੀ ਹੋਵੇਗੀ ਤਾਂਕਿ ਪੁਲਿਸ ਉਸ ਦੀ ਤਸਦੀਕ ਕਰ ਸਕੇ। ਪੀਜੀ ਚਲਾਉਣ ਵਾਲਿਆਂ ਨੂੰ ਪੀਜੀ ਦਾ ਰਜਿਸਟ੍ਰੇਸ਼ਨ ਕਰਵਾਉਣਾ ਹੋਵੇਗਾ। ਨਾਲ ਹੀ ਉੱਥੇ ਰਹਿਣ ਵਾਲੇ ਮੁੰਡਿਆਂ-ਕੁੜੀਆਂ ਅਤੇ ਹੋਰ ਵਿਅਕਤੀਆਂ ਦਾ ਪੂਰਾ ਰਿਕਾਰਡ ਰੱਖਣਾ ਹੋਵੇਗਾ।
ਮੋਟਰਸਾਈਕਲ ਦੇ ਸਾਈਲੈਂਸਰ ਵਿਚ ਤਕਨੀਕੀ ਬਦਲਾਅ ਕਰਕੇ ਤੇਜ਼ ਆਵਾਜ਼ ਕੱਢਣ ਤੇ ਪਟਾਕੇ ਵਰਗੀ ਆਵਾਜ਼ ਕਰਨ ‘ਤੇ ਪਾਬੰਦੀ ਲਾਈ ਗਈ ਹੈ। ਵੱਲਾ ਸਥਿਤ ਅਸਲਾ ਭੰਡਾਰ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਇਲਾਕੇ ਵਿਚ ਜਲਨਸ਼ੀਲ ਪਦਾਰਥਾਂ ਦੇ ਇਸਤੇਮਾਲ ਤੇ ਅਣ-ਅਧਿਕਾਰਤ ਨਿਰਮਾਣ ‘ਤੇ ਪੂਰੀ ਤਰ੍ਹਾਂ ਰੋਕ ਲਾਈ ਗਈ ਹੈ। ਕੇਂਦਰੀ ਜੇਲ੍ਹ ਦੇ 500 ਮੀਟਰ ਦੇ ਘੇਰੇ ਵਿੱਚ ਡਰੋਨ ਉਡਾਉਣ ‘ਤੇ ਪਾਬੰਦੀ ਲਗਾਈ ਗਈ ਹੈ।

ਹੋਟਲ, ਸਰਾਏ, ਧਰਮਸ਼ਾਲਾ ਅਤੇ ਗੈਸਟ ਹਾਊਸ ਸੰਚਾਲਕਾਂ ਨੂੰ ਉੱਥੇ ਠਹਿਰਣ ਵਾਲੇ ਹਰੇਕ ਵਿਅਕਤੀ ਦਾ ਪਛਾਣ-ਪੱਤਰ ਲੈ ਕੇ ਨਾਂ, ਪਤਾ ਤੇ ਹੋਰ ਜਾਣਕਾਰੀ ਰਜਿਟਰ ਵਿਚ ਦਰਜ ਕਰਨੀ ਹੋਵੇਗੀ। ਕਿਸੇ ਵੀ ਸ਼ੱਕੀ ਸਰਗਰਮੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣੀ ਹੋਵੇਗੀ। ਜਨਤਕ ਸਮਾਰੋਹਾਂ, ਵਿਆਹ ਪਾਰਟੀਆਂ ਅਤੇ ਹੋਰ ਪ੍ਰੋਗਰਮਾਂ ਵਿਚ ਹਥਿਆਰ ਲਿਜਾਣ ਅਤੇ ਉਨ੍ਹਾਂ ਦਾ ਪ੍ਰਦਰਸ਼ਨ ਕਰਨ ‘ਤੇ ਪਾਬੰਦੀ ਰਹੇਗੀ। ਹਥਿਆਰਾਂ ਤੇ ਹਿੰਸਾ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ ‘ਤੇ ਵੀ ਰੋਕ ਲਾਈ ਗਈ ਹੈ। ਕਿਸੇ ਭਾਈਚਾਰੇ ਖਿਲਾਫ ਨਫਰਤ ਭਰੇ ਭਾਸ਼ਣ ਦੇਣ ‘ਤੇ ਕਾਨੂੰਨੀ ਕਾਰਵਾਈ ਹੋਵੇਗੀ।
ਇਹ ਵੀ ਪੜ੍ਹੋ : MP ਅੰਮ੍ਰਿਤਪਾਲ ਸਿੰਘ ਅੱਜ ਨਹੀਂ ਆਉਣਗੇ ਪੰਜਾਬ! ਪਰਿਵਾਰ ਕੋਰਟ ‘ਚ ਦਾਖਲ ਕਰੇਗਾ ਨਵੀਂ ਅਰਜ਼ੀ
ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲਾਊਡਸਪੀਕਰ ਅਤੇ ਡੀਜੇ ਵਜਾਉਣ ‘ਤੇ ਪਾਬੰਦੀ ਲਾਈ ਗਈ ਹੈ। ਘਰਾਂ ਵਿਚ ਕੰਮ ਕਰਨ ਲਈ ਨੌਕਰ ਰੱਖਣ ਤੋਂ ਪਹਿਲਾਂ ਉਨ੍ਹਾਂ ਦਾ ਪੂਰਾ ਪਤਾ ਅਤੇ ਹੋਰ ਜਾਣਕਾਰੀ ਨਜ਼ਦੀਕੀ ਪੁਲਿਸ ਥਾਣੇ ਵਿਚ ਦੇ ਕੇ ਵੈਰੀਫਿਕੇਸ਼ਨ ਕਰਵਾਉਣਾ ਹੋਵੇਗਾ। ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਤੇਜ਼ ਆਵਾਜ਼ ਵਿਚ ਸੰਗੀਤ, ਲਾਊਡਸਪੀਕਰ ਤੇ ਹੋਰ ਆਵਾਜ਼ ਪੈਦਾ ਕਰਨ ਵਾਲੇ ਯੰਤਰ ਚਲਾਉਣ ‘ਤੇ ਰੋਕ ਰਹੇਗੀ। ਇਸ ਦੌਰਾਨ ਵਿਸ਼ੇਸ਼ ਪ੍ਰੋਗਰਾਮ ਲਈ ਸੰਬੰਧਤ ਵਿਭਾਗ ਤੋਂ ਇਜਾਜ਼ਤ ਲੈਣਾ ਜ਼ਰੂਰੀ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








