ਪੰਜਾਬ ਤੇ ਚੰਡੀਗੜ੍ਹ ਵਿਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੌਸਮ ਬਦਲ ਰਿਹਾ ਹੈ। ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਅਤੇ ਪੰਚਕੂਲਾ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿ ਸਕਦੀ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 1.8 ਡਿਗਰੀ ਵਧਿਆ ਹੈ। ਇਹ ਆਮ ਨਾਲੋਂ 5.9 ਡਿਗਰੀ ਵੱਧ ਸੀ। ਸੂਬੇ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ ਬਠਿੰਡਾ ਵਿੱਚ 14.5 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿੱਚ ਬਦਲਾਅ ਕਾਰਨ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ, ਜਿਸ ਨਾਲ ਠੰਡ ਦਾ ਪ੍ਰਭਾਵ ਵਧਣ ਦੀ ਸੰਭਾਵਨਾ ਹੈ।

ਪਹਾੜਾਂ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ ਵਿੱਚ ਪਿਛਲੇ 24 ਘੰਟਿਆਂ ਦੌਰਾਨ 0.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।
ਮੌਸਮ ਵਿਭਾਗ ਮੁਤਾਬਕ ਮੌਜੂਦਾ ਪੱਛਮੀ ਗੜਬੜ ਸਮੁੰਦਰ ਤਲ ਤੋਂ ਲਗਭਗ 5.8 ਕਿਲੋਮੀਟਰ ਦੀ ਉਚਾਈ ‘ਤੇ ਮੱਧ ਟ੍ਰੋਪੋਸਫੀਅਰ ਵਿੱਚ ਇੱਕ ਟ੍ਰੈਫ਼ ਦੇ ਰੂਪ ਵਿੱਚ ਸਰਗਰਮ ਹੈ। ਇਸ ਤੋਂ ਇਲਾਵਾ 15 ਨਵੰਬਰ ਤੋਂ ਇੱਕ ਨਵੀਂ ਪੱਛਮੀ ਗੜਬੜ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦੀ ਹੈ। ਹਾਲਾਂਕਿ 15 ਨਵੰਬਰ ਤੋਂ ਪੰਜਾਬ ਵਿੱਚ ਖੁਸ਼ਕ ਮੌਸਮ ਦੀ ਉਮੀਦ ਹੈ।
ਇਹ ਵੀ ਪੜ੍ਹੋ : ਸੋਨੀਪਤ ‘ਚ ਪ੍ਰਾਪਰਟੀ ਡੀਲਰ ਦਾ ਬੇਰਹਿਮੀ ਨਾਲ ਕਤਲ, ਦਫ਼ਤਰ ਦੇ ਸਾਹਮਣੇ ਮਾਰੀਆਂ ਗੋਲੀਆਂ
ਮੌਸਮ ਵਿਭਾਗ ਦੇ ਟ੍ਰਾਈਸਿਟੀ ਪੂਰਵ ਅਨੁਮਾਨ ਮੁਤਾਬਕ 14 ਨਵੰਬਰ ਨੂੰ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 14 ਡਿਗਰੀ ਰਹਿਣ ਦੀ ਉਮੀਦ ਹੈ। 15 ਨਵੰਬਰ ਨੂੰ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਰਹਿਣ ਦੀ ਉਮੀਦ ਹੈ।
ਇਸ ਤੋਂ ਬਾਅਦ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ। 16 ਤੋਂ 18 ਨਵੰਬਰ ਦੇ ਵਿਚਕਾਰ ਘੱਟੋ-ਘੱਟ ਤਾਪਮਾਨ 10 ਤੋਂ 11 ਡਿਗਰੀ ਤੱਕ ਪਹੁੰਚ ਸਕਦਾ ਹੈ। ਇਸ ਨਾਲ ਸਵੇਰ ਅਤੇ ਰਾਤ ਨੂੰ ਠੰਢ ਵਧੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








