ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 2 ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ 2 ਨਾਬਾਲਗਾਂ ਸਣੇ 9 ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਉਨ੍ਹਾਂ ਕੋਲੋਂ – 5 ਗੈਰ-ਕਾਨੂੰਨੀ ਪਿਸਤੌਲ, 9 ਜ਼ਿੰਦਾ ਕਾਰਤੂਸ ਤੇ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : CM ਮਾਨ ਨੇ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲੇ ਦਾ ਪੋਰਟਲ ਕੀਤਾ ਲਾਂਚ, ਜੇਤੂ ਨੂੰ ਮਿਲੇਗਾ 1 ਕਰੋੜ ਰੁ. ਦਾ ਇਨਾਮ
ਉਕਤ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ X ‘ਤੇ ਸਾਂਝੀ ਕੀਤੀ ਗਈ ਹੈ। ਪੁਲਿਸ ਵੱਲੋਂ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਦੇ ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਨਾਲ ਹੀ ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਸ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਇੱਕ ਸੁਰੱਖਿਅਤ ਤੇ ਨਸ਼ਾ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








