MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ MP ਅੰਮ੍ਰਿਤਪਾਲ ਦਾ ਪਰਿਵਾਰ ਅੱਜ ਨਵੀਂ ਅਰਜ਼ੀ ਦਾਖਲ ਕਰੇਗਾ। ਅੰਤਰਿਮ ਜ਼ਮਾਨਤ ਲਈ ਪਟੀਸ਼ਨ ਦਾਖ਼ਲ ਹੋਵੇਗੀ ਤੇ ਇਹ ਨਵੀਂ ਪਟੀਸ਼ਨ ਅੰਮ੍ਰਿਤਸਰ ਕੋਰਟ ‘ਚ ਦਾਖ਼ਲ ਕੀਤੀ ਜਾਵੇਗੀ।
ਦੱਸ ਦੇਈਏ ਕਿ ਦਾਦੀ ਦੇ ਸਸਕਾਰ ਲਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮੰਗੀ ਜਾ ਰਹੀ ਹੈ। 14 ਨਵੰਬਰ ਲਈ ਕੋਰਟ ਨੇ ਅੰਤਰਿਮ ਜ਼ਮਾਨਤ ਦਿੱਤੀ ਸੀ ਪਰ ਹੁਕਮਾਂ ਦੇ ਬਾਵਜੂਦ ਅੰਮ੍ਰਿਤਪਾਲ ਜੇਲ੍ਹ ਤੋਂ ਬਾਹਰ ਨਹੀਂ ਆ ਸਕਿਆ ਸੀ ਕਿਉਂਕਿ ਕਾਗਜ਼ੀ ਕਾਰਵਾਈ ਪੂਰੀ ਕਰਨ ‘ਚ ਸਮਾਂ ਲੱਗਿਆ ਸੀ, ਜਿਸ ਕਰਕੇ ਅੰਮ੍ਰਿਤਪਾਲ ਸਿੰਘ 14 ਨਵੰਬਰ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਨਹੀਂ ਆ ਸਕੇ ਸਨ।
ਇਹ ਵੀ ਪੜ੍ਹੋ : ਭਾਰਤ ਨੇ 7 ਸਾਲ ਬਾਅਦ ਨਿਊਜ਼ੀਲੈਂਡ ਤੋਂ ਜਿੱਤੀ ਵਨਡੇ ਸੀਰੀਜ਼, 5ਵੇਂ ਵਨਡੇ ਮੈਚ ‘ਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ
ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਅਨੁਸਾਰ 14 ਨਵੰਬਰ ਨੂੰ ਸੋਧੀ ਹੋਈ ਅਰਜ਼ੀ ‘ਤੇ ਸੁਣਵਾਈ ਨਾ ਹੋ ਸਕਣ ਕਾਰਨ ਅੱਜ ਮੁੜ ਅੰਮ੍ਰਿਤਸਰ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਜਾ ਰਹੀ ਹੈ। ਵਕੀਲਾਂ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਹੇਠਲੀ ਅਦਾਲਤ ਤੋਂ ਰਾਹਤ ਨਹੀਂ ਮਿਲਦੀ, ਤਾਂ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








