ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ ‘ਤੇ ਬੀਤੀ ਦੇਰ ਰਾਤ ਪਿੰਡ ਬਹਿਕ ਖਾਸ ਨੇੜੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਵਿਆਹ ਸਮਾਰੋਹ ਤੋਂ ਪਰਤ ਰਹੀ ਕਰੂਜ਼ਰ ਗੱਡੀ ਦੀ ਪਿਕਅੱਪ ਵਾਹਨ ਨਾਲ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ ਜਿਨ੍ਹਾਂ ਵਿਚ 3 ਬੱਚੇ ਵੀ ਸ਼ਾਮਲ ਹਨ ਜਦੋਂ ਕਿ 9 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸੇ ਮਗਰੋਂ ਘਟਨਾ ਵਾਲੀ ਥਾਂ ‘ਤੇ ਚੀਕ ਚਿਹਾੜਾ ਮਚ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਰੂਜ਼ਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ।
ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਜਲਾਲਾਬਾਦ ਦੇ ਪਿੰਡ ਟਿਵਾਣਾ ਦਾ ਰਹਿਣ ਵਾਲਾ ਹੈ। ਪਰਿਵਾਰ ਦੇ ਲਗਭਗ 13 ਮੈਂਬਰ ਕਰੂਜ਼ਰ ਗੱਡੀ ਵਿਚ ਸਵਾਰ ਹੋ ਕੇ ਫਾਜ਼ਿਲਕਾ ਦੇ ਪਿੰਡ ਕਰਨੀਖੇੜਾ ਵਿਚ ਆਪਣੇ ਚਾਚੇ ਦੇ ਮੁੰਡੇ ਦੇ ਵਿਆਹ ਵਿਚ ਸ਼ਾਮਲ ਹੋਣ ਗਏ ਸਨ। ਐਤਵਾਰ ਰਾਤ ਸਮਾਰੋਹ ਤੋਂ ਵਾਪਸ ਪਰਤਦੇ ਸਮੇਂ ਪਿੰਡ ਬਹਿਕ ਖਾਸ ਕੋਲ ਉਨ੍ਹਾਂ ਦੀ ਗੱਡੀ ਦੀ ਪਿਕਅੱਪ ਨਾਲ ਟੱਕਰ ਹੋ ਗਈ।
ਇਹ ਵੀ ਪੜ੍ਹੋ : ਵਿਆਹ ਤੋਂ ਪਹਿਲਾਂ ਪਰਿਵਾਰ ਸਣੇ PM ਮੋਦੀ ਨੂੰ ਮਿਲੇ ਭਾਰਤੀ ਕ੍ਰਿਕਟਰ ਰਿੰਕੂ ਸਿੰਘ, ਕਿਹਾ-‘ਸਾਡੇ ਲਈ ਇਹ ਮਾਣ ਵਾਲਾ ਪਲ’
ਹਾਦਸਾ ਇੰਨਾ ਭਿਆਨਕ ਸੀ ਕਿ ਕਰੂਜ਼ਰ ਗੱਡੀ ਦਾ ਅਗਲਾ ਤੇ ਵਿਚ ਦਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਗੱਡੀ ਵਿਚ ਸਵਾਰ ਕਈ ਲੋਕ ਅੰਦਰ ਹੀ ਫਸ ਗਏ ਤੇ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੇ ਤੁਰੰਤ ਬਾਅਦ ਆਸ-ਪਾਸ ਦੇ ਲੋਕ ਮਦਦ ਲਈ ਪਹੁੰਚੇ ਤੇ ਰਾਹਤ ਕੰਮ ਸ਼ੁਰੂ ਕੀਤਾ। ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ‘ਤੇ ਪਹੁੰਚੀ। ਟੀਮ ਨੇ ਜ਼ਖਮੀਆਂ ਨੂੰ ਤਤਕਾਲ ਸਰਕਾਰੀ ਹਸਪਤਾਲ ਪਹੁੰਚਾਇਆ ਤੇ ਹਾਈਵੇ ‘ਤੇ ਆਵਾਜਾਈ ਨੂੰ ਬਹਾਲ ਕਰਵਾਇਆ। ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਤੇ ਹਾਦਸੇ ਦੀ ਸੂਚਨਾ ਸਬੰਧਤ ਥਾਣੇ ਦੀ ਪੁਲਿਸ ਨੂੰ ਵੀ ਦੇ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








