ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਸੀਨੀਅਰ ਕਾਂਸਟੇਬਲ ਵਿਨੋਦ ਕੁਮਾਰ ਦੀ ਬਹਾਦਰੀ ਨੂੰ ਸਲਾਮ ਕਰਦਿਆਂ ਪਰਿਵਾਰ ਲਈ ਮੁਆਵਜ਼ੇ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਡਿਊਟੀ ਨਿਭਾਉਂਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਪੰਜਾਬ ਪੁਲਿਸ ਦੇ ਸੀਨੀਅਰ ਕਾਂਸਟੇਬਲ ਵਿਨੋਦ ਕੁਮਾਰ ਜੀ ਦੀ ਬਹਾਦਰੀ ਨੂੰ ਸਲਾਮ… ਡਿਊਟੀ ਪ੍ਰਤੀ ਉਨ੍ਹਾਂ ਦੇ ਅਥਾਹ ਸਮਰਪਣ ਅਤੇ ਜਜ਼ਬੇ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ…।
ਦੁੱਖ ਦੀ ਇਸ ਔਖੀ ਘੜੀ ‘ਚ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ… ਸਨਮਾਨ ਵਜੋਂ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ HDFC ਬੈਂਕ ਵੱਲੋਂ ਕਰੋੜ ਰੁਪਏ ਦਾ ਬੀਮਾ ਪਰਿਵਾਰ ਨੂੰ ਦਿੱਤਾ ਜਾਵੇਗਾ…।

ਉਨ੍ਹਾਂ ਕਿਹਾ ਕਿ ਭਾਵੇਂ ਪੈਸਾ ਕਿਸੇ ਦੀ ਜਾਨ ਦਾ ਬਦਲ ਨਹੀਂ ਹੋ ਸਕਦਾ, ਪਰ ਆਪਣੇ ਸ਼ਹੀਦਾਂ ਦੇ ਪਰਿਵਾਰਾਂ ਦੀ ਬਾਂਹ ਫੜਨਾ ਅਤੇ ਉਨ੍ਹਾਂ ਨੂੰ ਰੁਲਣ ਨਾ ਦੇਣਾ ਸਾਡਾ ਫ਼ਰਜ਼ ਹੈ… ਸ਼ਹੀਦ ਦੀ ਇਹ ਮਹਾਨ ਕੁਰਬਾਨੀ ਸਾਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ…।
ਦੱਸ ਦੇਈਏ ਕਿ ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦਾ ਸ਼ੱਕੀ ਹਾਲਾਤਾਂ ਵਿਚ ਮ੍ਰਿਤਕ ਦੇਹ ਮਿਲੀ। ਉਹ ਪਠਾਨਕੋਟ ਵਿਚ ਪੁਲਿਸ ਵਿਭਾਗ ਦੇ ਵਾਇਰਲੈੱਸ ਵਿੰਗ ਵਿਚ ਤਾਇਨਾਤ ਸੀ।
ਇਹ ਵੀ ਪੜ੍ਹੋ : MP ਅੰਮ੍ਰਿਤਪਾਲ ਦੀ ਨਵੀਂ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ, ਕੋਰਟ ਨੇ ਕੱਲ੍ਹ ਤੱਕ ਮੰਗਿਆ ਜਵਾਬ
ਪਰਿਵਾਰ ਮੁਤਾਬਕ ਕਿਸੇ ਅਣਪਛਾਤੇ ਵਿਅਕਤੀ ਨੇ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਨੂੰ ਗੋਲੀ ਮਾਰੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਦੀ ਜਾਂਚ ਦੇ ਬਾਅਦ ਹੀ ਘਟਨਾ ਦੇ ਅਸਲੀ ਕਾਰਨਾਂ ਦਾ ਖੁਲਾਸਾ ਹੋ ਸਕੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








