ਸਰਹਿੰਦ ਵਿੱਚ ਤਲਵਾੜ ਆਟਾ ਚੱਕੀ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।
ਹਾਦਸੇ ਤੋਂ ਬਾਅਦ ਦੋਸ਼ੀ ਮੋਟਰਸਾਈਕਲ ਸਵਾਰ ਮੌਕੇ ਤੋਂ ਭੱਜ ਗਿਆ ਅਤੇ ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸਰਹਿੰਦ ਥਾਣਾ ਦੇ ਸਬ-ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੇ ਭਰਾ ਤੇ ਸਰਹਿੰਦ ਨਿਵਾਸੀ ਕਰਨ ਕਸ਼ਯਪ ਨੇ ਪੁਲਿਸ ਨੂੰ ਆਪਣੇ ਬਿਆਨ ਦਰਜ ਕਰਵਾਏ ਹਨ।
ਕਰਨ ਮੁਤਾਬਕ ਇਹ ਹਾਦਸੇ ਉਸ ਸਮੇਂ ਵਾਪਰੀ ਜਦੋਂ ਸਰਹਿੰਦ ਦੇ ਰਹਿਣ ਵਾਲੇ ਦੋਵੇਂ ਭਰਾ 17 ਸਾਲਾਂ ਰੋਹਨ ਅਤੇ 13 ਸਾਲਾਂ ਹਰਸ਼, ਆਪਣੀ ਐਕਟਿਾ ਸਕੂਟੀ ‘ਤੇ ਸਵਾਰ ਹੋ ਕੇ ਤਲਵਾੜ ਆਟਾ ਚੱਕੀ ਕੋਲੋਂ ਲੰਘ ਰਹੇ ਸਨ।
ਇਸੇ ਦੌਰਾਨ ਸਾਹਮਣਿਓਂ ਇੱਕ ਤੇਜ਼ ਰਫਤਾਰ ਮੋਟਰਸਾਈਕਲ ਆ ਰਹੀ ਸੀ। ਅਚਾਨਕ ਸੜਕ ‘ਤੇ ਇੱਕ ਅਵਾਰਾ ਪਸ਼ੂ ਆ ਜਾਣ ਕਰਕੇ ਤੇਜ਼ ਰਫਤਾਰ ਬਾਈਕ ਸਵਾਰ ਆਪਣਾ ਸੰਤੁਲਨ ਗੁਆ ਬੈਠਾ ਅਤੇ ਵਾਹਨ ਬੇਕਾਬੂ ਹੋ ਗਿਆ। ਬੇਕਾਬੂ ਹੋਈ ਬਾਈਕ ਨੇ ਸਾਹਮਣੇ ਤੋਂ ਆ ਰਹੀ ਰੋਹਨ ਅਤੇ ਹਰਸ਼ ਦੀ ਐਕਟਿਵਾ ਵਿਚ ਜ਼ੋਰਦਾਰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਭਰਾ ਸਕੂਟੀ ਸਮੇਤ ਸੜਕ ‘ਤੇ ਜਾ ਡਿੱਗੇ ਅਤੇ ਗੰਭੀਰ ਰੂਪ ਨਾਲ ਖੂਨੋ-ਖੂਨ ਹੋ ਗਏ। ਘਟਨਾ ਦੇ ਤੁਰੰਤ ਬਾਅਦ ਕਰਨ ਕਸ਼ਯਪ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਦੋਵੇਂ ਜ਼ਖਮੀ ਭਰਾਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਪਹੁੰਚਾਇਆ। ਉਥੇ ਡਾਕਟਰਾਂ ਨੇ ਜਾਂਚ ਮਗਰੋਂ ਰੋਹਨ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਹ ਵੀ ਪੜ੍ਹੋ : CM ਮਾਨ ਨੇ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੀ ਬਹਾਦਰੀ ਨੂੰ ਕੀਤਾ ਸਲਾਮ, ਪਰਿਵਾਰ ਲਈ ਮੁਆਵਜ਼ੇ ਦਾ ਐਲਾਨ
ਉਥੇ ਹੀ ਦੂਜੇ ਭਰਾ ਹਰਸ਼ ਦੀ ਬੇਹੱਦ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਮੁੱਢਲੇ ਇਲਾ਼ਜ ਤੋਂ ਬਾਅਦ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਸੀ, ਜਿਥੇ ਇਲਾਜ ਦੌਰਾਨ ਸੋਮਵਾਰ ਨੂੰ ਉਸ ਨੇ ਵੀ ਦਮ ਤੋੜ ਦਿੱਤਾ।
ਪੁਲਿਸ ਨੇ ਮੋਟਰਸਾਈਕਲ ਚਾਲਕ ਦੀ ਸਰਗਰਮੀ ਨਾਲ ਭਾਲ ਸ਼ੁਰੂ ਕਰ ਦਿੱਤੀ ਹੈ। ਸਬ-ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਰੋਹਨ ਦਾ ਪੋਸਟਮਾਰਟਮ ਪਹਿਲਾਂ ਹੀ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਚ ਕਰਵਾਇਆ ਜਾ ਚੁੱਕਾ ਹੈ, ਜਦਕਿ ਹਰਸ਼ ਦੇ ਮ੍ਰਿਤਕ ਦੇਹ ਦਾ ਪੋਸਟਮਾਰਟਮ ਅੱਜ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਚ ਕਰਵਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ







