ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਪੱਟੀ ਹਲਕੇ ਦੇ ਪਿੰਡ ਸਬਰਾ ਵਿੱਚ ਆਯੋਜਿਤ “ਲੋਕ ਮਿਲਣੀ” ਪ੍ਰੋਗਰਾਮ ਦੌਰਾਨ ਪੱਟੀ ਹਲਕੇ ਦੇ ਵਿਕਾਸ ਲਈ ਦੋ ਵੱਡੇ ਐਲਾਨ ਕੀਤੇ। ਉਨ੍ਹਾਂ ਸ਼ਿਆਮ ਸਿੰਘ ਅਟਾਰੀ ਦੇ ਨਾਮ ‘ਤੇ ਕੁੜੀਆਂ ਲਈ ਇੱਕ ਮੈਡੀਕਲ ਕਾਲਜ ਖੋਲ੍ਹਣ ਅਤੇ ਨੌਜਵਾਨਾਂ ਦੀ ਤਿਆਰੀ ਲਈ ਇੱਕ ਯੂਪੀਐਸਸੀ ਸੈਂਟਰ ਸਥਾਪਤ ਕਰਨ ਦਾ ਐਲਾਨ ਕੀਤਾ। ਸੀ.ਐੱਮ. ਮਾਨ ਨੇ ਕਿਹਾ ਕਿ ਇਸ ਨਾਲ ਇਲਾਕੇ ਦੇ ਨੌਜਵਾਨਾਂ ਨੂੰ PCS ਅਤੇ IPS ਅਧਿਕਾਰੀ ਬਣਨ ਲਈ ਬਿਹਤਰ ਸਹੂਲਤਾਂ ਅਤੇ ਮੌਕੇ ਮਿਲਣਗੇ।

ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਕੰਵਰ ਸਿੰਘ ਜੱਸਾ ਪੱਟੀ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਲਾਕੇ ਦੇ ਲੋਕਾਂ ਦੀ ਮੰਗ ਦੇ ਆਧਾਰ ‘ਤੇ ਪਾਰਟੀ ਟਿਕਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਰਾਜਨੀਤਿਕ ਪਾਰਟੀਆਂ ਨੇ ਆਪਣੀ ਪਸੰਦ ਦੇ ਉਮੀਦਵਾਰਾਂ ਨੂੰ ਜਨਤਾ ‘ਤੇ ਥੋਪਿਆ ਸੀ, ਪਰ ਇਸ ਵਾਰ ‘ਆਪ’ ਨੇ ਲੋਕਾਂ ਦੀ ਰਾਏ ਨੂੰ ਤਰਜੀਹ ਦਿੱਤੀ ਹੈ।
ਇਹ ਵੀ ਪੜ੍ਹੋ : ਮਾਛੀਵਾੜਾ ਸਾਹਿਬ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਸਕੂਲ ਜਾ ਰਹੇ ਮਾਪਿਆਂ ਦੇ ਇਕਲੌਤੇ ਪੁੱਤ ਮੌਤ
ਮੁੱਖ ਮੰਤਰੀ ਨੇ ਕਿਹਾ ਕਿ ਜੱਸਾ ਪੱਟੀ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਹੈ ਅਤੇ ਇਲਾਕੇ ਦੇ ਵਿਕਾਸ ਲਈ ਲਗਾਤਾਰ ਕੰਮ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਜੱਸਾ ਪੱਟੀ ਨੇ ਹਲਕੇ ਦੀਆਂ ਜ਼ਰੂਰਤਾਂ ਅਤੇ ਮੰਗਾਂ ਨੂੰ ਤਰਜੀਹ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








