ਮਾਛੀਵਾੜਾ ਇਲਾਕੇ ਵਿੱਚ ਪਵਾਤ ਪੁੱਲ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਨੇ ਤਿੰਨ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ। ਸ਼੍ਰੀ ਨੈਣਾ ਦੇਵੀ ਮਾਤਾ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਮਹਿੰਦਰਾ ਪਿਕਅੱਪ ਗੱਡੀ ਸੜਕ ਕਿਨਾਰੇ ਖੜ੍ਹੇ ਇੱਕ ਟਿੱਪਰ ਨਾਲ ਜਾ ਟਕਰਾਈ। ਇਸ ਭਿਆਨਕ ਟੱਕਰ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 25 ਤੋਂ 27 ਦੇ ਕਰੀਬ ਸ਼ਰਧਾਲੂ ਜ਼ਖਮੀ ਹੋ ਗਏ। ਸ਼ਰਦਾਲੂਆਂ ਨਾਲ ਭਰੀ ਪਿਕਅੱਪ ਵਿੱਚ ਸਵਾਰ ਸ਼ਰਧਾਲੂ ਮਾਛੀਵਾੜਾ ਦੇ ਇੱਕ ਪ੍ਰਵਾਸੀ ਕਲੋਨੀ ਤੋਂ ਸੰਬੰਧਿਤ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਪਿਕਅੱਪ ਗੱਡੀ ਵਿੱਚ ਸਵਾਰ ਸ਼ਰਧਾਲੂ ਸ਼੍ਰੀ ਨੈਣਾ ਦੇਵੀ ਮਾਤਾ ਦੇ ਦਰਸ਼ਨ ਕਰਕੇ ਆਪਣੇ ਘਰਾਂ ਨੂੰ ਪਰਤ ਰਹੇ ਸਨ। ਜਦੋਂ ਉਨ੍ਹਾਂ ਦੀ ਗੱਡੀ ਮਾਛੀਵਾੜਾ ਨੇੜੇ ਪਵਾਤ ਪੁੱਲ ਕੋਲ ਪਹੁੰਚੀ ਤਾਂ ਉਹ ਉੱਥੇ ਖੜ੍ਹੇ ਟਿੱਪਰ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਪਿਕਅੱਪ ਵਿੱਚ ਸਵਾਰ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਮੌਕੇ ‘ਤੇ ਚੀਕ-ਚਿਹਾੜਾ ਮਚ ਗਿਆ। ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੀ ਪਛਾਣ 17 ਸਾਲਾ ਗੌਰਵ, 14 ਸਾਲਾ ਵਿਦਿਆਰਥੀ ਅਤੇ 36 ਸਾਲਾ ਮਹਿਲਾ ਵਜੋਂ ਦੱਸੀ ਜਾ ਰਹੀ ਹੈ। ਦੋ ਨਾਬਾਲਗਾਂ ਸਮੇਤ ਤਿੰਨ ਜਣਿਆਂ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿੱਚ ਸੋਗ ਦਾ ਮਾਹੌਲ ਬਣ ਗਿਆ।
ਇਹ ਵੀ ਪੜ੍ਹੋ : ਉਤਰਾਖੰਡ ‘ਚ ਦੋ ਬੱਸ ਹਾ/ਦਸਿਆਂ ‘ਚ ਕਈ ਲੋਕਾਂ ਦੀ ਮੌ/ਤ, 30 ਤੋਂ ਵੱਧ ਜ਼ਖਮੀ, PM ਮੋਦੀ ਨੇ ਪ੍ਰਗਟਾਇਆ ਦੁੱਖ
ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਨੇ ਰਾਹਤ ਕਾਰਜ ਸ਼ੁਰੂ ਕਰਦਿਆਂ ਜ਼ਖਮੀਆਂ ਨੂੰ ਗੱਡੀ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਕੀਤੀ। ਇਸ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਮਾਛੀਵਾੜਾ ਸਮੇਤ ਹੋਰ ਹਸਪਤਾਲਾਂ ਵਿੱਚ ਇਲਾਜ ਲਈ ਪਹੁੰਚਾਇਆ ਗਿਆ। ਕਈ ਜ਼ਖਮੀਆਂ ਦੀ ਹਾਲਤ ਗੰਭੀਰ ਹੋਣ ਦੀ ਜਾਣਕਾਰੀ ਵੀ ਸਾਹਮਣੇ ਆ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








