ਫਿਲੀਪੀਨਜ਼ ਦੇ ਦੌਰੇ ‘ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰਾਜਧਾਨੀ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖਾਲਸਾ ਦੀਵਾਨ ਵਿੱਚ ਮੱਥਾ ਟੇਕਿਆ। ਉਨ੍ਹਾਂ ਨੇ ਗੁਰਦੁਆਰੇ ਵਿੱਚ ਪੁਨਰ ਵਿਕਾਸ ਕਾਰਜ ਦੀ ਸ਼ੁਰੂਆਤ ਦੇ ਮੌਕੇ ‘ਤੇ ਇੱਕ ਸਮਾਰੋਹ ਵਿੱਚ ਹਿੱਸਾ ਲਿਆ ਅਤੇ ਕਾਰ ਸੇਵਾ ਕੀਤੀ। ਸਮਾਗਮ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ, “ਗੁਰਦੁਆਰਾ ਖ਼ਾਲਸਾ ਦੀਵਾਨ, ਮਨੀਲਾ ਵਿਖੇ ਆ ਕੇ ਬਹੁਤ ਵਡਭਾਗਾ ਮਹਿਸੂਸ ਕਰ ਰਿਹਾ ਹਾਂ।”

ਪ੍ਰਧਾਨ ਮੰਤਰੀ ਮੋਦੀ ਨੇ ਸੋਮਵਾਰ ਨੂੰ ਮਨੀਲਾ ਪਹੁੰਚਣ ‘ਤੇ ਗੁਰਦੁਆਰੇ ਵਿੱਚ ਹੋਏ ਸਮਾਗਮ ਬਾਰੇ ਜਾਣਕਾਰੀ ਪਹਿਲਾਂ ਸਾਂਝੀ ਕੀਤੀ ਸੀ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ, “ਕੱਲ੍ਹ, 17 ਨਵੰਬਰ, ਇੱਕ ਬਹੁਤ ਹੀ ਖਾਸ ਦਿਨ ਹੈ। ਮੈਨੂੰ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖਾਲਸਾ ਦੀਵਾਨ ਵਿੱਚ ਪੁਨਰ ਵਿਕਾਸ ਕਾਰਜ ਦੀ ਸ਼ੁਰੂਆਤ ਦੇ ਸਮਾਰੋਹ ਵਿੱਚ ਹਿੱਸਾ ਲੈਣ ਦਾ ਸੁਭਾਗ ਪ੍ਰਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਗੁਰਦੁਆਰਾ ਇੱਕ ਸਦੀ ਤੋਂ ਵੱਧ ਪੁਰਾਣਾ ਹੈ ਅਤੇ ਇਸਦਾ ਬਹੁਤ ਅਧਿਆਤਮਿਕ ਮਹੱਤਵ ਹੈ।”

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਦੌਰੇ ‘ਤੇ ਫਿਲੀਪੀਨਜ਼ ਪਹੁੰਚੇ ਹਨ। ਮਨੀਲਾ ਵਿੱਚ, ਉਹ 23ਵੇਂ ਆਸੀਆਨ-ਭਾਰਤ ਸੰਮੇਲਨ ਅਤੇ 21ਵੇਂ ਪੂਰਬੀ ਏਸ਼ੀਆ ਸੰਮੇਲਨ ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਭਾਰਤ ਦੀ ‘ਐਕਟ ਈਸਟ ਪਾਲਿਸੀ’ ਅਤੇ ‘ਇੰਡੋ-ਪੈਸੀਫਿਕ ਵਿਜ਼ਨ’ ਨੂੰ ਮਜ਼ਬੂਤ ਕਰਦੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਆਸੀਆਨ-ਭਾਰਤ ਸੰਮੇਲਨ ਵਿਆਪਕ ਰਣਨੀਤਕ ਭਾਈਵਾਲੀ ਨੂੰ ਲਾਗੂ ਕਰਨ ਵਿੱਚ ਪ੍ਰਗਤੀ ਦੀ ਸਮੀਖਿਆ ਕਰੇਗਾ। ਇਸ ਵਿੱਚ 2026-2030 ਲਈ ਆਸੀਆਨ-ਭਾਰਤ ਕਾਰਜ ਯੋਜਨਾ ‘ਤੇ ਚਰਚਾ ਵੀ ਸ਼ਾਮਲ ਹੋਵੇਗੀ।

ਇਹ ਵੀ ਪੜ੍ਹੋ : ਨੈਣਾ ਦੇਵੀ ਤੋਂ ਦਰਸ਼ਨ ਕਰਕੇ ਵਾਪਸ ਪਰਤ ਰਹੀ ਸੰਗਤ ਨਾਲ ਵਾਪਰਿਆ ਹਾ/ਦਸਾ, 3 ਸ਼ਰਧਾਲੂਆਂ ਦੀ ਹੋਈ ਮੌ/ਤ
ਭਾਰਤ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੰਗਤ ਦੀ ਮੌਜੂਦਗੀ ਵਿੱਚ ਖਾਲਸਾ ਦੀਵਾਨ ਗੁਰਦੁਆਰੇ ਦਾ ਦੌਰਾ ਕੀਤਾ ਅਤੇ ਗੁਰਦੁਆਰੇ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਿਆ। ਫਿਲੀਪੀਨ ਦੇ ਸੈਨੇਟਰ ਫਰਾਂਸਿਸ ਜੋਸੇਫ ਐਸਕੁਡੇਰੋ ਅਤੇ ਮਨੀਲਾ ਸ਼ਹਿਰ ਦੇ ਮੇਅਰ ਫਰਾਂਸਿਸਕੋ ਇਸਕੋ ਮੋਰੇਨੋ ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ। ਗੁਰਦੁਆਰਾ ਫਿਲੀਪੀਨਜ਼ ਵਿੱਚ ਭਾਰਤੀ-ਸਿੱਖ ਭਾਈਚਾਰੇ ਅਤੇ ਫਿਲੀਪੀਨੀ ਸਮਾਜ ਵਿਚਕਾਰ ਇੱਕ ਪੁਲ ਦਾ ਕੰਮ ਕਰਦਾ ਹੈ।
ਇਹ ਗੁਰਦੁਆਰਾ ਅਸਲ ਵਿੱਚ 1901 ਵਿੱਚ ਸਥਾਪਿਤ ਕੀਤਾ ਗਿਆ ਸੀ। ਇਸਦੀ ਸਥਾਪਨਾ ਰਸਮੀ ਤੌਰ ‘ਤੇ 1903 ਵਿੱਚ ਕੀਤੀ ਗਈ ਸੀ ਅਤੇ 1924 ਵਿੱਚ ਇਸਨੂੰ ਖਾਲਸਾ ਦੀਵਾਨ ਵਜੋਂ ਰਜਿਸਟਰ ਕੀਤਾ ਗਿਆ ਸੀ। ਇਹ ਫਿਲੀਪੀਨਜ਼ ਦਾ ਸਭ ਤੋਂ ਪੁਰਾਣਾ ਗੁਰਦੁਆਰਾ ਹੈ, ਜੋ ਆਪਣੀਆਂ ਅਧਿਆਤਮਿਕ, ਸੱਭਿਆਚਾਰਕ ਅਤੇ ਚੈਰੀਟੇਬਲ ਗਤੀਵਿਧੀਆਂ ਰਾਹੀਂ ਮਨੀਲਾ ਵਿੱਚ ਸਿੱਖਾਂ ਅਤੇ ਹੋਰ ਭਾਈਚਾਰਿਆਂ ਲਈ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








