ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ ਚੋਣ ਕਮੇਟੀ ਦਾ ਗਠਨ ਕੀਤਾ ਹੈ। AICC ਦੇ ਜਨਰਲ ਸਕੱਤਰ ਕੇਸੀ ਵੇਣੁਗੋਪਾਲ ਨੇ ਦੇਰ ਰਾਤ ਕਮੇਟੀ ਦੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ।
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਨੂੰ ਇਸ ਅਹਿਮ ਕਮੇਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਕਮੇਟੀ ਵਿਚ ਪੰਜਾਬ ਦੇ ਚੋਟੀ ਦੇ ਨੇਤਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। ਅਮੇਠੀ ਦੇ ਸਾਂਸਦ ਕਿਸ਼ੋਰੀ ਲਾਲ ਨੂੰ ਵੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਦੂਜੇ ਪਾਸੇ ਪੰਜਾਬ ਚੋਣ ਦੀਆਂ ਗਤੀਵਿਧੀਆਂ ਤੋਂ ਦੂਰ ਰੱਖੇ ਜਾਣ ਤੋਂ ਨਾਰਾਜ਼ ਚੰਡੀਗੜ੍ਹ ਦੇ ਸਾਂਸਦ ਮਨੀਸ਼ ਤਿਵਾੜੀ ਨੂੰ ਵੀ ਕਮੇਟੀ ਵਿਚ ਜਗ੍ਹਾ ਦਿੱਤੀ ਗਈ ਹੈ।
ਸੂਚੀ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਤੇ ਅੰਬਿਕਾ ਸੋਨੀ ਵਰਗੇ ਦਿੱਗਜ਼ਾਂ ਨੂੰ ਥਾਂ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਾਂਸਦ ਗੁਰਜੀਤ ਸਿੰਘ ਔਜਲਾ, ਡਾ. ਅਮਰ ਸਿੰਘ, ਸ਼ੇਰ ਸਿੰਘ ਘੁਬਾਇਆ, ਡਾ. ਧਰਮਵੀਰ ਗਾਂਧੀ, ਸੁਖਜਿੰਦਰ ਸਿੰਘ ਰੰਧਾਵਾ, ਭਾਰਤ ਭੂਸ਼ਣ ਆਸ਼ੂ, ਸੁਖਪਾਲ ਸਿੰਘ ਖਹਿਰਾ ਤੇ ਸਾਬਕਾ ਕੈਬਨਿਟ ਮੰਤਰੀਆਂ ਨੂੰ ਵੀ ਮੈਂਬਰ ਬਣਾਇਆ ਗਿਆ ਹੈ।
ਨਿਯਮਤ ਮੈਂਬਰਾਂ ਤੋਂ ਇਲਾਵਾ, ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਏ.ਆਈ.ਸੀ.ਸੀ. (AICC) ਦੇ ਜਨਰਲ ਸਕੱਤਰ ਸਚਿਨ ਪਾਇਲਟ, ਉਨ੍ਹਾਂ ਨਾਲ ਜੁੜੇ ਰਾਸ਼ਟਰੀ ਸਕੱਤਰਾਂ ਅਤੇ ਪੰਜਾਬ ਆਧਾਰਿਤ ਸਾਰੇ ਫਰੰਟਲ ਸੰਗਠਨਾਂ ਦੇ ਸੂਬਾ ਪ੍ਰਧਾਨਾਂ ਨੂੰ ਕਮੇਟੀ ਵਿੱਚ ਅਹੁਦੇ ਦੇ ਆਧਾਰ ‘ਤੇ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਦਿੱਲੀ ’ਚ ਬੇ/ਅਦਬੀ ਮਾਮਲੇ ‘ਚ ਜਥੇਦਾਰ ਗੜਗੱਜ ਨੇ ਅਣਗਹਿਲੀ ਕਾਰਨ ਪ੍ਰਬੰਧਕਾਂ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ
ਕਮੇਟੀ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ਲਈ ਦਾਅਵੇਦਾਰਾਂ ਦੀਆਂ ਅਰਜ਼ੀਆਂ ਦੀ ਡੂੰਘੀ ਜਾਂਚ ਕਰੇਗੀ ਤੇ ਹਰ ਸੀਟ ਤੋਂ 2 ਤੋਂ 3 ਮਜ਼ਬੂਤ ਉਮੀਦਵਾਰਾਂ ਦਾ ਪੈਨਲ ਤਿਆਰ ਕਰੇਗੀ। ਇਸ ਤੋਂ ਇਲਾਵਾ ਪਾਰਟੀ ਦੇ ਅੰਦਰੂਨੀ ਸਰਵੇ, ਸਥਾਨਕ ਬਲਾਕ ਤੇ ਜ਼ਿਲ੍ਹਾ ਕਮੇਟੀਆਂ ਤੋਂ ਮਿਲੇ ਫੀਡਬੈਕ ਦੇ ਆਧਾਰ ‘ਤੇ ਜੇਤੂ ਚਿਹਰਿਆਂ ਦੀ ਪਛਾਣ ਕਰੇਗੀ ਤੇ ਨਾਲ ਹੀ ਸੂਬਾ ਪੱਧਰ ‘ਤੇ ਤਿਆਰ ਕੀਤੇ ਗਏ ਸੰਭਾਵਿਤ ਉਮੀਦਵਾਰਾਂ ਦੇ ਪੈਨਲ ਨੂੰ ਆਖਰੀ ਮੋਹਰ ਲਈ ਦਿੱਲੀ ਸਥਿਤ ਅਖਿਲ ਭਾਰਤੀ ਕਾਂਗਰਸ ਕਮੇਟੀ ਦੀ ਕੇਂਦਰੀ ਚੋਣ ਕਮੇਟੀ ਕੋਲ ਭੇਜੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








